Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ- ਹਰਪਾਲ ਸਿੰਘ ਚੀਮਾ

April 20, 2026 10:04 PM
Rozana Sehaj times

ਪਟਿਆਲਾ : ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਅਤੇ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸਿੱਧੂਵਾਲ ਸਥਿਤ ਨਵੇਂ ਕੰਪਲੈਕਸ ਵਿਖੇ ਸੰਸਥਾ ਪ੍ਰਵੇਸ਼ ਲਈ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਵਿੱਤ ਮੰਤਰੀ ਸਮੇਤ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਹਰਪਾਲ ਸਿੰਘ ਚੀਮਾ ਨੂੰ ਸਿਰੋਪਾੳ ਭੇਟ ਕੀਤਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਲਈ ਭਗਵੰਤ ਮਾਨ ਸਰਕਾਰ ਨੇ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਅਰੰਭ ਕੀਤਾ ਉਥੇ ਹੀ ਖੇਡਾਂ ਨੂੰ ਵੀ ਤਵੱਜੋ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਰ ਸਾਲਾਂ 'ਚ 66 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦੇ ਹੋ ਰਹੇ ਬ੍ਰੇਨ-ਡਰੇਨ ਨੂੰ ਰੋਕਣ 'ਚ ਵੀ ਸਫ਼ਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਾਸਪੋਰਟ ਬਣਨ ਦਾ ਘੱਟ ਰਿਹਾ ਰੁਝਾਨ ਸਾਹਮਣੇ ਆਇਆ ਹੈ ਤੇ ਸਾਡੇ ਨੌਜਵਾਨਾਂ ਦਾ ਆਤਮ ਵਿਸ਼ਵਾਸ਼ ਪੰਜਾਬ 'ਚ ਵਧਣ ਕਰਕੇ ਉਹ ਬਾਹਰ ਜਾਣ ਤੋਂ ਗੁਰੇਜ਼ ਕਰ ਲੱਗੇ ਹਨ, ਜਿਸ ਕਰਕੇ ਸੂਬੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਵੀ ਦਾਖਲੇ ਵਧੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ 150 ਕਰੋੜ ਰੁਪਏ ਤੋਂ ਵੱਧ ਖੇਡਾਂ ਲਈ ਐਨਾ ਬਜਟ ਕਦੇ ਨਹੀਂ ਸੀ ਰੱਖਿਆ, ਜਿਸ ਕਰਕੇ ਪੰਜਾਬ ਖੇਡਾਂ 'ਚ ਪੱਛੜ ਰਿਹਾ ਸੀ ਅਤੇ ਖੇਡਾਂ ਲਈ ਬੁਨਿਆਦੀ ਢਾਂਚੇ ਦੀ ਘਾਟ ਕਰਕੇ ਨੌਜਵਾਨ ਨਸ਼ਿਆਂ ਵੱਲ ਰੁਚਿਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਪਿੰਡ-ਪਿੰਡ ਖੇਡ ਦੇ ਮੈਦਾਨ ਤੇ ਵੱਧੀਆ ਸਟੇਡੀਅਮ ਬਣਾਉਣ ਲਈ ਖੇਡਾਂ ਵਾਸਤੇ ਲਗਾਤਾਰ ਵੱਧ ਤੋਂ ਵੱਧ ਬਜਟ ਰੱਖਿਆ, ਜਿਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ।

ਹਰਪਾਲ ਸਿੰਘ ਜਿਨ੍ਹਾਂ ਕੋਲ ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਅਕਾਦਮਿਕ ਬਲਾਕ ਤੇ ਲੜਕੇ ਤੇ ਲੜਕੀਆਂ ਦੇ ਹੋਸਟਲਾਂ ਦੀਆਂ 53 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਬੀਤੇ ਦਿਨ ਕੀਤਾ ਸੀ ਅਤੇ ਹੁਣ ਇਸਦੇ ਬਕਾਇਆ ਕੰਪਲੈਕਸ ਦੀ ਉਸਾਰੀ ਲਈ ਵੀ ਫੰਡ ਜਲਦ ਮੁਹੱਈਆ ਕਰਵਾਏ ਜਾ ਹਨ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕਰਜਾ ਵਧਿਆ ਨਹੀਂ ਬਲਕਿ ਡੈਟ ਟੂ ਜੀਡੀਪੀ ਅਨੁਪਾਤ ਅਨੁਸਾਰ 3 ਫ਼ੀਸਦੀ ਕਰਜਾ ਘਟਾਉਣ 'ਚ ਭਗਵੰਤ ਸਿੰਘ ਮਾਨ ਸਰਕਾਰ ਨੂੰ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਮਾਨਦਾਰੀ ਤੇ ਨੇਕਨੀਤੀ ਸਦਕਾ ਜੀ.ਐਸ.ਟੀ. ਦੀ ਆਮਦਨ 'ਚ 100 ਫੀਸਦੀ ਤੋਂ ਵਧੇਰੇ ਇਜ਼ਾਫ਼ਾ ਹੋਇਆ ਹੈ ਅਤੇ ਇਹ 60 ਹਜ਼ਾਰ ਕਰੋੜ ਤੋਂ ਵੱਧਕੇ 1 ਲੱਖ 30 ਹਜ਼ਾਰ ਕਰੋੜ ਰੁਪਏ ਹੋ ਗਈ ਹੈ। ਜਦਕਿ ਸਟੈਂਪ ਐਂਡ ਰਜਿਸਟ੍ਰੇਸ਼ਨ ਐਕਟ 'ਚੋਂ 12 ਹਜ਼ਾਰ ਕਰੋੜ ਰੁਪਏ ਤੋਂ ਵੱਧਕੇ 30 ਹਜ਼ਾਰ ਕਰੋੜ ਰੁਪਏ ਹੋ ਗਈ ਹੈ ਅਤੇ ਆਬਕਾਰੀ ਵਿਭਾਗ 'ਚ ਆਮਦਨ 6551 ਕਰੋੜ ਰੁਪਏ ਤੋਂ ਵੱਧ ਕੇ 12800 ਕਰੋੜ ਰੁਪਏ ਸਾਲਾਨਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਸਦਕਾ ਪੰਜਾਬ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ।

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਪੰਜਾਬ ਸਰਕਾਰ ਦੀ ਇੱਛਾ ਮੁਤਾਬਕ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਵੱਲ ਰੁਚਿਤ ਕਰਨ ਸਮੇਤ ਨਸ਼ਿਆਂ ਦੇ ਖਾਤਮੇ ਲਈ ਆਪਣੀ ਅਹਿਮ ਭੂਮਿਕਾ ਨਿਭਾਏਗੀ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਡਾ. ਜਗਦੀਪ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਅਮਿਤ ਡਾਬੀ, ਕਰਨਲ ਜੇ.ਵੀ, ਜਸਵੀਰ ਸਿੰਘ ਗਾਂਧੀ, ਰਜਿਸਟਰਾਰ ਕਰਨਲ ਪਰਪਿੰਦਰ ਸਿੰਘ ਸਿੱਧੂ, ਸਾਬਕਾ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ, ਐਡਵੋਕੇਟ ਸਵਰਨ ਸਿੰਘ, ਕਮਲਜੀਤ ਸਿੰਘ ਢੀਂਡਸਾ, ਪਿੰਡ ਸਿੱਧੂਵਾਲ ਦੀ ਗ੍ਰਾਮ ਪੰਚਾਇਤ ਤੇ ਹੋਰ ਪਿੰਡ ਵਾਸੀਆਂ ਸਮੇਤ ਯੂਨੀਵਰਸਿਟੀ ਦੀ ਫੈਕਲਟੀ ਤੇ ਵਿਦਿਆਰਥੀ ਵੀ ਵੱਡੀ ਗਿਣਤੀ 'ਚ ਮੌਜੂਦ ਸਨ।

*******

ਫੋਟੋ ਕੈਪਸ਼ਨ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸੰਸਥਾ ਪ੍ਰਵੇਸ਼ ਸਮਾਗਮ ਮੌਕੇ ਸ਼ਿਰਕਤ ਕਰਦੇ ਹੋਏ। ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਤੇ ਹੋਰ ਪਤਵੰਤੇ ਵੀ ਨਜ਼ਰ ਆ ਰਹੇ ਹਨ।

 

Have something to say? Post your comment

 

More in Malwa

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ : ਹਰਪਾਲ ਸਿੰਘ ਚੀਮਾ

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਮੀਟਿੰਗ ਦੌਰਾਨ ਪ੍ਰਜਾਪਤ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

ਸੂਬੇ ਦੇ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਕੁਲਦੀਪ ਵੈਦ

ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ