Wednesday, September 17, 2025

Chandigarh

ਪੰਜਾਬ ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਹਰੀ ਝੰਡੀ

June 18, 2021 08:54 PM
SehajTimes
ਚੰਡੀਗੜ : ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਏਜੰਸੀਆਂ ਵਿਚ ਪੜਾਅਵਾਰ ਅਤੇ ਸਮਾਂ-ਬੱਧ ਢੰਗ ਨਾਲ ਖਾਲੀ ਅਸਾਮੀਆਂ ਭਰਨ ਸਬੰਧੀ ਸਰਕਾਰ ਦੀ ਸੂਬਾ ਰੋਜ਼ਗਾਰ ਯੋਜਨਾ 2020-22 ਵਿਚ ਤੇਜ਼ੀ ਲਿਆਵੇਗਾ। ਇਸ ਪ੍ਰਕਿਰਿਆ ਵਿਚ ਸ਼ਾਮਲ ਪੁਨਰਗਠਨ ਦੀ ਪ੍ਰਕਿਰਿਆ ਸੂਬੇ ਦੇ ਪ੍ਰਸ਼ਾਸਨ ਦੇ ਕੰਮਕਾਜ ਨੂੰ ਵਧੇਰੇ ਕੁਸ਼ਲ ਬਣਾਉਣ ਲਈ ਮਨੁੱਖੀ ਵਸੀਲਿਆਂ ਨੂੰ ਤਰਕਸੰਗਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਨਿਯਮਾਂ ਦੀ ਤਰਜ਼ ’ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਕਰਾਫਟਜ਼ ਇੰਸਟ੍ਰਕਟਰਾਂ ਦੇ ਸਰਵਿਸ ਰੂਲਜ਼ ਵਿਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਐਜ਼ੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ-ਸੀ ਸਰਵਿਸ ਰੂਲਜ਼ ਅਤੇ ਪੰਜਾਬ ਸਟੇਟ ਐਲੀਮੈਂਟਰੀ ਐਜੂਕੇਸਨ (ਟੀਚਿੰਗ ਕਾਡਰ) ਗਰੁੱਪ-ਸੀ ਸੇਵਾ ਨਿਯਮ, 2018 ਵਿੱਚ ਸੋਧ ਕਰਨ ਅਤੇ ਆਰਟ ਐਂਡ ਕਰਾਫਟ ਟੀਚਰ ਅਤੇ ਈ.ਟੀ.ਟੀ ਅਧਿਆਪਕ ਦੇ ਅਹੁਦੇ ਲਈ ਯੋਗਤਾ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਸਿੱਟੇ ਵਜੋਂ ਜਿਨਾਂ ਉਮੀਦਵਾਰਾਂ ਨੇ ਘੱਟੋ-ਘੱਟ 55 ਫੀਸਦੀ ਨੰਬਰਾਂ ਨਾਲ ਗਰੈਜੂਏਸ਼ਨ ਕੀਤੀ ਹੈ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ, ਬੋਰਡ ਜਾਂ ਸੰਸਥਾ ਤੋਂ ਬੀ.ਐਡ. ਦੀ ਡਿਗਰੀ ਅਤੇ ਆਰਟ ਐਂਡ ਕਰਾਫਟ ਵਿੱਚ ਦੋ ਸਾਲਾਂ ਦਾ ਡਿਪਲੋਮਾ ਹੈ, ਉਨਾਂ ਨੂੰ ਵੀ ਹੁਣ ਆਰਟ ਐਂਡ ਕਰਾਫਟ ਅਧਿਆਪਕ ਦੇ ਅਹੁਦੇ ਲਈ ਯੋਗ ਮੰਨਿਆ ਗਿਆ ਹੈ। ਇਸ ਦੇ ਨਾਲ ਹੀ ਜਿਨਾਂ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੇ ਘੱਟੋ-ਘੱਟ 55 ਫੀਸਦੀ ਅੰਕਾਂ ਅਤੇ ਐਸ.ਸੀ./ਐਸ.ਟੀ./ਓ.ਬੀ.ਸੀ./ਬੀ.ਸੀ. ਅਤੇ ਪੀ.ਐੱਚ. ਸ਼੍ਰੇਣੀ ਦੇ ਮਾਮਲੇ ਵਿੱਚ 50 ਫੀਸਦੀ ਅੰਕ ਨਾਲ ਗਰੈਜੂਏਸ਼ਨ ਕੀਤੀ ਹੈ ਅਤੇ ਦੋ ਸਾਲ ਦਾ ਟੀਚਰ ਟੇ੍ਰਨਿੰਗ ਕੋਰਸ ਜਾਂ ਕਿਸੇ ਮਾਨਤਾ ਪ੍ਰਾਪਤ  ਯੂਨੀਵਰਸਿਟੀ ਜਾਂ ਸੰਸਥਾ ਤੋਂ ਐਲੀਮੈਂਟਰੀ ਸਿੱਖਿਆ ਵਿਚ ਦੋ ਸਾਲ ਦਾ ਡਿਪਲੋਮਾ ਕੀਤਾ ਹੈ, ਉਹ ਈ.ਟੀ.ਟੀ. ਅਧਿਆਪਕਾਂ ਦੇ ਅਹੁਦੇ ਲਈ ਯੋਗ ਹਨ।
ਮੰਤਰੀ ਮੰਡਲ ਨੇ ਨਵੀਆਂ ਨਿਯਤ ਕੀਤੀਆਂ ਗਈਆਂ ਜੂਨੀਅਰ ਡਰਾਫਟਸਮੈਨ ਦੀਆਂ ਅਸਾਮੀਆਂ ਨੂੰ ਸਿੱਧੀ ਨਿਯੁਕਤੀ ਜ਼ਰੀਏ ਭਰਨ ਲਈ ਲੋਕ ਨਿਰਮਾਣ ਵਿਭਾਗ ਪੰਜਾਬ (ਪਬਲਿਕ ਹੈਲਥ ਬ੍ਰਾਂਚ) ਡਰਾਫਟਸਮੈਨ ਐਂਡ ਟਰੇਸਰਜ਼ (ਕਲਾਸ -3) ਸਰਵਿਸ ਰੂਲਜ਼, 1988 (ਪਹਿਲੀ ਸੋਧ -2021) ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਅਸਾਮੀਆਂ ਲਈ ਯੋਗਤਾ ਵਿੱਚ ਉਮੀਦਵਾਰ ਨੇ ਦਸਵੀਂ ਪਾਸ ਕੀਤੀ ਹੋਵੇ ਅਤੇ ਉਮੀਦਵਾਰ ਕੋਲ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ, ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਨਿਰਦੇਸ਼ਾਂ ਅਨੁਸਾਰ ਉਦਯੋਗਿਕ ਸਿਖਲਾਈ ਇੰਸਟੀਚਿਊਟ ਤੋਂ ਡਰਾਫਟਸਮੈਨ (ਸਿਵਲ) ਵਿੱਚ ਦੋ ਸਾਲਾਂ ਦਾ ਨੈਸ਼ਨਲ ਟਰੇਡ ਸਰਟੀਫਿਕੇਟ ਹੋਵੇ ਜਾਂ ਯੂ.ਜੀ.ਸੀ./ਏ.ਆਈ.ਸੀ.ਟੀ.ਈ./ਐਮ.ਐਚ.ਆਰ.ਡੀ. ਦੁਆਰਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਵਿਚ ਤਿੰਨ ਸਾਲਾਂ ਦਾ ਡਿਪਲੋਮਾ ਜਾਂ ਇਸ ਤੋਂ ਉੱਪਰਲੀ ਯੋਗਤਾ ਪ੍ਰਾਪਤ ਕੀਤੀ ਹੋਵੇ।
ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ 9 ਸ਼ੇ੍ਰਣੀਆਂ ਵਿੱਚ ਸੇਵਾ ਨਿਯਮ ਤਿਆਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਸ਼੍ਰੇਣੀਆਂ ਵਿੱਚ ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਇੰਜੀਨੀਅਰਿੰਗ ਵਿੰਗ (ਗਰੁੱਪ-ਏ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ ਮੁੱਖ ਦਫਤਰ (ਗਰੁੱਪ-ਏ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ ਖੇਤਰ ਦਫਤਰ (ਗਰੁੱਪ-ਏ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ (ਗਰੁੱਪ ਬੀ-ਮੁੱਖ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ (ਗਰੁੱਪ ਬੀ-ਫੀਲਡ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ (ਗਰੁੱਪ ਸੀ-ਮੁੱਖ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟ੍ਰੀਅਲ ਸਟਾਫ (ਸਮੂਹ ਸੀ-ਫੀਲਡ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਜੂਨੀਅਰ ਇੰਜੀਨੀਅਰ (ਗਰੁੱਪ ਬੀ) ਸੇਵਾ ਨਿਯਮ, 2021 ਅਤੇ ਪੰਜਾਬ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡ੍ਰਾਫਟਸਮੈਨ (ਗਰੁੱਪ ਬੀ) ਸੇਵਾ ਨਿਯਮ, 2021 ਸ਼ਾਮਲ ਹਨ।
ਮੰਤਰੀ ਮੰਡਲ ਨੇ ਪੰਜਾਬ ਪੁਲਿਸ ਤਕਨੀਕੀ ਅਤੇ ਸਹਾਇਤਾ ਸੇਵਾਵਾਂ ਕਾਡਰ ਦੇ ਸੁਬਾਰਡੀਨੇਟ ਰੈਂਕ (ਕਾਂਸਟੇਬਲ ਤੋਂ ਸਬ ਇੰਸਪੈਕਟਰ ਤੱਕ) ਦੀਆਂ ਸੇਵਾ ਦੀਆਂ ਸ਼ਰਤਾਂ ਅਤੇ ਭਰਤੀ/ਨਿਯੁਕਤੀ/ਪਦ-ਉੱਨਤੀ ਕਰਨ ਲਈ ‘ਪੰਜਾਬ ਪੁਲਿਸ ਤਕਨੀਕੀ ਅਤੇ ਸਹਾਇਤਾ ਸੇਵਾਵਾਂ ਕਾਡਰ ਗਰੁੱਪ-ਸੀ ਸੇਵਾ ਨਿਯਮ 2021’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਇੰਟੈਲੀਜੈਂਸ ਕਾਡਰ (ਗਰੁੱਪ ਸੀ) ਸੇਵਾ ਨਿਯਮ, 2015 ਤਹਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਕਾਡਰ ਵਿਚ ਸਬ ਇੰਸਪੈਕਟਰ ਅਤੇ ਕਾਂਸਟੇਬਲਾਂ ਦੀ ਸਿੱਧੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਵਿਚ ਸੋਧ ਕਰਨ ਲਈ ਵੀ  ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਨੇ ਪੰਜਾਬ ਪੁਲਿਸ ਦੇ ਇਨਵੈਸਟੀਗੇਸ਼ਨ ਕਾਡਰ ਦੇ ਅਧਿਕਾਰੀਆਂ ਦੀ ਭਰਤੀ ਅਤੇ ਸੇਵਾ ਸਬੰਧੀ ਸ਼ਰਤਾਂ ਨੂੰ ਨਿਯਮਿਤ ਕਰਨ ਲਈ ਪੰਜਾਬ ਇਨਵੈਸਟੀਗੇਸ਼ਨ ਕਾਰਡ (ਸਬਾਰਡੀਨੇਟ ਰੈਂਕ ) ਸੇਵਾਵਾਂ ਨਿਯਮ, 2020 ਵਿਚ ਸੋਧ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।
ਕੈਬਨਿਟ ਨੇ ‘ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ (ਗਰੁੱਪ-ਏ) ਤਕਨੀਕੀ ਸੇਵਾ (ਪਹਿਲੀ ਸੋਧ) ਨਿਯਮ, 2021‘, ‘ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ (ਤਕਨੀਕੀ ਵਿੰਗ) ਗਰੁੱਪ-ਬੀ ਤਕਨੀਕੀ ਸੇਵਾ ਨਿਯਮ, 2021 ਅਤੇ ਅਤੇ ‘ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ (ਤਕਨੀਕੀ ਵਿੰਗ) ਗਰੁੱਪ - ਸੀ ‘ਡਰਾਫਟਸਮੈਨ ਸੇਵਾ ਨਿਯਮ, 2021 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। 
ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਦੇ ਨਿਯਮਾਂ ਵਿੱਚ ਸੋਧ
ਇਸ ਦੌਰਾਨ ਮੰਤਰੀ ਮੰਡਲ ਨੇ ਤਕਨੀਕੀ ਸਹਾਇਕਾਂ ਵਿੱਚੋਂ ਪਦ-ਉੱਨਤੀ ਰਾਹੀਂ ਸੀਨੀਅਰ ਤਕਨੀਕੀ ਸਹਾਇਕ ਦੇ ਨਵੇਂ ਬਣੇ ਅਹੁਦੇ ਨੂੰ ਭਰਨ ਲਈ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਨਿਯਮਾਂ, 1976 ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਸਿੱਟੇ ਵਜੋਂ  ਸੀਨੀਅਰ ਤਕਨੀਕੀ ਸਹਾਇਕ ਦੀ ਅਸਾਮੀ ਹੁਣ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਨਿਯਮ, 1976 ਵਿੱਚ ਸ਼ਾਮਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਤਕਨੀਕੀ ਸਹਾਇਕ ਦੀ ਅਸਾਮੀ ਲਈ ਨਿਯੁਕਤੀ ਸਬੰਧੀ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਨਿਯਮ, 1976 ਵਿੱਚ ਵੀ ਸੋਧ ਕੀਤੀ ਗਈ ਹੈ।
--------

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ