Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ : ਹਰਪਾਲ ਸਿੰਘ ਚੀਮਾ

April 20, 2026 10:14 PM
Rozana Sehaj times

ਪਟਿਆਲਾ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ 'ਚ ਸਰਵਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸੋਚ ਵੀ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਸਖ਼ਤ ਕਾਨੂੰਨ ਮੁਤਾਬਕ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੇ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ, ਇਸ ਲਈ ਹੁਣ ਬੇਅਦਬੀਆਂ ਦਾ ਦੌਰ ਖ਼ਤਮ ਹੋ ਗਿਆ ਹੈ।

ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਇੱਕ ਸਮਾਰੋਹ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਪੰਥ ਦੇ ਨਾਮ 'ਤੇ ਸਰਕਾਰਾਂ ਬਣਾਉਣ ਵਾਲਿਆਂ ਦੇ ਇਕਲੌਤੇ ਵਿਧਾਇਕ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਚੋਂ ਗ਼ੈਰਹਾਜ਼ਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਆਪਣੀ ਸਹਿਮਤੀ ਵੀ ਨਹੀਂ ਦਿੱਤੀ, ਜਿਸ ਲਈ ਲੋਕਾਂ ਨੂੰ ਇਸ ਬਾਰੇ ਸੋਚਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਿਹੜੀ ਪਾਰਟੀ ਨੇ ਪੰਥ ਦੇ ਨਾਮ 'ਤੇ ਪੰਜਾਬ 'ਚ ਰਾਜ ਕੀਤਾ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਵੀ ਉਨ੍ਹਾਂ ਦੇ ਰਾਜ ਸਮੇਂ ਹੀ ਹੋਈਆਂ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ 1986 'ਚ ਪੰਥ ਦੇ ਨਾਮ 'ਤੇ ਬਣੀ ਸਰਕਾਰ ਦੇ ਸਮੇਂ ਹੋਈ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਬੇਅਦਬੀ ਕਾਂਡ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸਮੇਂ 5 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਈ ਤੇ ਇਨਸਾਫ ਮੰਗਣ ਲਈ ਇਕੱਠੇ ਹੋਏ ਲੋਕਾਂ 'ਤੇ ਗੋਲੀ ਚੱਲੀ ਜਿਸ ਕਰਕੇ ਚਾਰ ਨੌਜਵਾਨਾਂ ਮਾਰੇ ਗਏ ਸਨ। ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਇਸ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਵਾਲੀ ਐਕਸ਼ਨ ਟੇਕਨ ਰਿਪੋਰਟ ਹੀ ਗੁੰਮ ਕਰ ਦਿੱਤੀ ਗਈ।

ਹਰਪਾਲ ਸਿੰਘ ਚੀਮਾ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਕਿਹਾ ਕਿ ਉਸੇ ਪਾਰਟੀ ਨੇ ਇਸ ਬੇਅਦਬੀ ਸਮੇਂ ਤਾਇਨਾਤ ਅਫ਼ਸਰਾਂ ਨੂੰ ਟਿੱਕਟਾਂ ਦੇ ਕੇ ਨਿਵਾਜਿਆ ਅਤੇ ਫੇਰ 2015 'ਚ ਵੀ ਨਕੋਦਰ ਤਰਜ 'ਤੇ ਦੁਬਾਰਾ ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਤੇ ਗੋਲੀ ਕਾਂਡ ਵਾਪਰੇ ਪਰੰਤੂ ਕੋਈ ਇਨਸਾਫ਼ ਨਹੀਂ ਮਿਲਿਆ ਸੀ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਉਸ ਗੋਲੀ ਤੇ ਬੇਅਦਬੀ ਕਾਂਡ ਦਾ ਚਲਾਨ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਸਮੇਂ ਦੇ ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ ਅਤੇ ਡੀ.ਜੀ.ਪੀ. ਰਹੇ ਵਿਅਕਤੀਆਂ ਨੂੰ ਆਪਣੀ ਜਮਾਨਤ ਕਰਵਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਦੋਸ਼ ਵਿੱਚ ਹੀ ਸ੍ਰੀ ਅਕਾਲ ਤਖ਼ਤ ਵਲੋਂ ਮਿਲਿਆ ਫ਼ਖ਼ਰ-ਏ-ਕੌਮ ਦਾ ਅਵਾਰਡ ਵੀ ਇਨ੍ਹਾਂ ਕੋਲੋਂ ਵਾਪਸ ਲਿਆ ਗਿਆ ਸੀ।

ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਅਮਿਤ ਡਾਬੀ, ਕਰਨਲ ਜੇ.ਵੀ, ਜਸਵੀਰ ਸਿੰਘ ਗਾਂਧੀ ਵੀ ਮੌਜੂਦ ਸਨ।

 

Have something to say? Post your comment

 

More in Malwa

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ- ਹਰਪਾਲ ਸਿੰਘ ਚੀਮਾ

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਮੀਟਿੰਗ ਦੌਰਾਨ ਪ੍ਰਜਾਪਤ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

ਸੂਬੇ ਦੇ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਕੁਲਦੀਪ ਵੈਦ

ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ