Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

April 20, 2026 10:17 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਹਾਲ ਵਿੱਚ ਹੀ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਠਾਈਆਂ ਗਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਤਾਜ਼ਾ ਸਥਿਤੀ ਪੋਰਟਲ ‘ਤੇ ਸਮੇਂ ਸਿਰ ਅੱਪਲੋਡ ਕੀਤੀ ਜਾਵੇ। ਹਲਕਾ-ਵਾਰ ਸ਼ਿਕਾਇਤਾਂ ਦੀ ਸਥਿਤੀ ‘ਤੇ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗਾਂ ਵੱਲੋਂ ਕੀਤੇ ਨਿਪਟਾਰਿਆਂ ਦੀ ਟਰੇਡਰਜ਼ ਕਮਿਸ਼ਨ ਵੱਲੋਂ ਬਹੁਤ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ ਹੈ ਅਤੇ ਕੁਝ ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਲਈ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਕਿਸੇ ਵੀ ਸ਼ਿਕਾਇਤ ਨੂੰ ਪੋਰਟਲ ‘ਤੇ ਨਿਪਟਿਆ ਦਰਸਾਉਣ ਤੋਂ ਪਹਿਲਾਂ ਸ਼ਿਕਾਇਤਕਰਤਾ ਦੀ ਲਿਖਤੀ ਸਹਿਮਤੀ ਲੈਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੇਵਲ ਉਹੀ ਸ਼ਿਕਾਇਤਾਂ ਨਿਪਟੀਆਂ ਹੋਈਆਂ ਦਰਸਾਈਆਂ ਜਾਣ, ਜਿੱਥੇ ਸ਼ਿਕਾਇਤਕਰਤਾ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ, ਜਦਕਿ ਅਧੂਰੇ ਤੌਰ ‘ਤੇ ਹੱਲ ਹੋਏ ਮਾਮਲੇ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਨਿਪਟਾਉਣ ਲਈ ਹੋਰ ਸਮਾਂ ਚਾਹੀਦਾ ਹੈ, ਉਨ੍ਹਾਂ ਨੂੰ “ਇਨ-ਪ੍ਰੋਗਰੈਸ” (ਪ੍ਰਗਤੀ ਅਧੀਨ) ਹੇਠ ਰੱਖਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਉਲਝਣ ਨਾ ਬਣੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਵਿਭਾਗ ਨੂੰ ਵੱਖ-ਵੱਖ ਲਾਗਇਨ ਆਈ.ਡੀ. ਦਿੱਤੀਆਂ ਗਈਆਂ ਹਨ, ਇਸ ਲਈ ਜੇ ਕਿਸੇ ਵਿਭਾਗ ਨੂੰ ਕਿਸੇ ਹੋਰ ਵਿਭਾਗ ਨਾਲ ਸੰਬੰਧਿਤ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਹ ਤੁਰੰਤ ਸੰਬੰਧਿਤ ਵਿਭਾਗ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਧਿਆਨ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ‘ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਵਪਾਰ ਕਰਨ ਦੀ ਸੁਵਿਧਾ (Ease of Doing Business) ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸ਼ਿਕਾਇਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਲਈ ਨਾ ਤਾਂ ਵੱਧ ਖਰਚ ਦੀ ਲੋੜ ਹੁੰਦੀ ਹੈ ਅਤੇ ਨਾ ਹੀ ਵੱਡੇ ਯਤਨਾਂ ਦੀ, ਅਤੇ ਉਨ੍ਹਾਂ ਨੂੰ ਸਥਾਨਕ ਪੱਧਰ ‘ਤੇ ਹੀ ਨਿਪਟਾਇਆ ਜਾ ਸਕਦਾ ਹੈ। ਇਸ ਲਈ ਅਜਿਹੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਵਿੱਚ ਨਿਯਮਿਤ ਸਫ਼ਾਈ, ਸਟ੍ਰੀਟ ਲਾਈਟਾਂ ਦੀ ਦੇਖਭਾਲ, ਪੀ ਸੀ ਆਰ ਵਾਹਨਾਂ ਦੀ ਪੈਟਰੋਲਿੰਗ ਵਧਾਉਣ ਵਰਗੇ ਮਸਲੇ ਸ਼ਾਮਲ ਹਨ, ਜਿਨ੍ਹਾਂ ‘ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ। ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਮੋਹਾਲੀ ਸੰਦੀਪ ਸਿੰਘ ਗਾੜ੍ਹਾ, ਜੁਆਇੰਟ ਕਮਿਸ਼ਨਰ ਜਸਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਹੋਰ ਸੰਬੰਧਤ ਅਧਿਕਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਅਤੇ ਵਿਧਾਨ ਸਭਾ ਹਲਕਾ ਪੱਧਰ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ (ਮੋਹਾਲੀ) ਅਤੇ ਯਸ਼ਵੰਤ ਬਾਂਸਲ (ਖਰੜ) ਵੀ ਮੌਜੂਦ ਸਨ।
 
 

Have something to say? Post your comment

 

More in Chandigarh

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ