Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

April 21, 2026 06:25 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ। ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ। ਉਨ੍ਹਾਂ ਕਿਹਾ, “ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਵਚਨਬੱਧ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ।" ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਕਤੂਬਰ ਦੇ ਸ਼ੁਰੂ ਵਿੱਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ ਛੇ ਟੀਮਾਂ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਦੀ ਪ੍ਰਵਾਨਗੀ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ ਉੱਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ, “ਦਹਾਕਿਆਂ ਤੋਂ ਭਾਰਤੀ ਹਾਕੀ ਵਿੱਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਹੁਣ ਇਹ ਇਕ ਇਤਿਹਾਸਕ ਤਬਦੀਲੀ ਹੈ।"

ਪੰਜਾਬ ਅਤੇ ਹਾਕੀ ਵਿਚਾਲੇ ਡੂੰਘਾ ਸਬੰਧ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ, “ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨੀ ਅਸੰਭਵ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਉਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਉਲੰਪਿਕ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।” ਪੰਜਾਬ ਦੀ ਅਮੀਰ ਵਿਰਾਸਤ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਉਲੰਪੀਅਨ ਪੈਦਾ ਕੀਤੇ ਹਨ। ਉਨ੍ਹਾਂ ਨੇ ਹਾਲੀਆ ਪ੍ਰਾਪਤੀਆਂ `ਤੇ ਹੋਰ ਚਾਨਣਾ ਪਾਇਆ ਅਤੇ ਕਿਹਾ ਕਿ ਟੋਕੀਓ 2020 ਉਲੰਪਿਕ ਵਿੱਚ ਭਾਰਤ ਦਾ ਕਾਂਸੀ ਦਾ ਤਗਮਾ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਇਆ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਨੌਂ ਪੰਜਾਬੀ ਖਿਡਾਰੀ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ, “ਪੈਰਿਸ 2024 ਉਲੰਪਿਕ ਵਿੱਚ ਵੀ ਭਾਰਤ ਨੇ ਇਕ ਹੋਰ ਕਾਂਸੀ ਦਾ ਤਗਮਾ ਹਾਸਲ ਕੀਤਾ, ਜਿਸ ਵਿੱਚ 10 ਪੰਜਾਬੀ ਖਿਡਾਰੀ ਸ਼ਾਮਲ ਸਨ, ਜਿੱਥੇ ਹਰਮਨਪ੍ਰੀਤ ਸਿੰਘ ਨੇ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ ਅਤੇ ਸਭ ਤੋਂ ਵੱਧ ਸਕੋਰ ਕਰਨ ਵਾਲੇ ਖਿਡਾਰੀ ਵਜੋਂ ਉੱਭਰਿਆ।" ਆਪਣੇ ਐਕਸ ਪਲੇਟਫਾਰਮ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਦਰਲੈਂਡ ਵਿੱਚ ਉਲੰਪੀਅਨ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ, ਜੋ ਆਪਣੇ ਅਸਾਧਾਰਨ ਹੁਨਰ ਅਤੇ ਖੇਡ ਵਿੱਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਸ ਦਾ ਸ਼ਾਨਦਾਰ ਕਰੀਅਰ ਅਤੇ ਤਜਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। ਫਲੋਰਿਸ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਉਸ ਨੇ ਖਿੜੇ ਮੱਥੇ ਸਵੀਕਾਰ ਕੀਤਾ। ਉਹ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਸਾਡੇ ਖਿਡਾਰੀਆਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਦਿੜ੍ਹ ਹੈ।"

 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ