Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

April 21, 2026 06:29 PM
Rozana Sehaj times

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ