Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

April 21, 2026 06:56 PM
Rozana Sehaj times

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।  ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ 'ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000/- ਰੁਪਏ ਲੈ ਲਏ। ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਨਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ  ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33,500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ