Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

April 21, 2026 07:06 PM
Rozana Sehaj times

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ। ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5,000 ਰੁਪਏ ਤੋਂ 30,000  ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

 
 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ