Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

April 21, 2026 07:13 PM
Rozana Sehaj times

ਬਠਿੰਡਾ/ਭੁੱਚੋ ਮੰਡੀ : ਪਿਛਲੇ 78 ਸਾਲਾਂ ਤੋਂ ਲੋਕ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਲਕਾਨਾ ਹੱਕਾਂ ਲਈ ਸੰਘਰਸ਼ ਕਰ ਰਹੇ ਸਨ, ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ ਇਹ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੋਨਿਆਣਾ ਬਲਾਕ ਦੇ ਪਿੰਡ ਅਮਰਗੜ੍ਹ ਵਿਖੇ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕੀਤਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਅੱਜ 252 ਪਰਿਵਾਰਾਂ ਨੂੰ ਉਹਨਾਂ ਦੇ ਮਲਕਾਨਾ ਹੱਕ ਸੌਂਪੇ ਗਏ ਹਨ, ਜਿਸ ਨਾਲ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋ ਗਈ ਹੈ। ਇਸ ਕਦਮ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਲਕੀਅਤ ਮਿਲੀ ਹੈ, ਜੋ ਕਿ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨੀਸ਼ੀਲ  ਤੇ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਦੇ ਇਸ ਤਰ੍ਹਾਂ ਦੇ ਫੈਸਲੇ ਲੈਂਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵੱਲ ਇਕ ਵੱਡਾ ਕਦਮ ਹੈ। ਮਾਸਟਰ ਜਗਸੀਰ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਰਕਾਰ ਵੱਲੋਂ ਲਿਆਂਦਾ ਗਿਆ ਨਵਾਂ ਕਾਨੂੰਨ ਬਹੁਤ ਹੀ ਸਰਾਹਣਾਯੋਗ ਕਦਮ ਹੈ। ਇਸ ਕਾਨੂੰਨ ਦੇ ਤਹਿਤ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਿਲ ਹੈ। ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਨਾਲ ਨਾ ਸਿਰਫ ਧਾਰਮਿਕ ਭਾਵਨਾਵਾਂ ਦੀ ਰੱਖਿਆ ਹੋਵੇਗੀ, ਸਗੋਂ ਸਮਾਜ ਵਿੱਚ ਅਮਨ-ਚੈਨ ਅਤੇ ਆਪਸੀ ਸਾਂਝ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਭੀਸ਼ਮ ਪਾਂਡੇ, ਸਰਪੰਚ ਸਰਬਜੀਤ ਸਿੰਘ, ਅਮਰਿੰਦਰ ਸਿੰਘ ਪਟਵਾਰੀ, ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ

ਬਸੰਤ ਕੁਮਾਰ ਪਰਜਾਪਤ ਨੇ ਬੇਟੀ ਤਮੰਨਾ ਦਾ ਡਾ. ਅੰਬੇਦਕਰ ਜੀ ਦੀ ਤਸਵੀਰ ਨਾਲ ਕੀਤਾ ਸਨਮਾਨ

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ : ਹਰਪਾਲ ਸਿੰਘ ਚੀਮਾ

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ- ਹਰਪਾਲ ਸਿੰਘ ਚੀਮਾ

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ