Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

April 21, 2026 07:46 PM
Rozana Sehaj times

ਅੰਮ੍ਰਿਤਸਰ : ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਬੈਠੇ ਆਪਣੇ ਵੋਟ ਸੰਬੰਧੀ ਸੁਧਾਰ ਕਾਰਜ ਆਸਾਨੀ ਨਾਲ ਕਰਨ ਲਈ ਈ.ਸੀ.ਆਈ.ਐੱਨ.ਈ.ਟੀ. ਮੋਬਾਈਲ ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਵੋਟਰ ਆਪਣੇ ਬੂਥ ਲੈਵਲ ਅਫਸਰ (ਬੀ.ਐੱਲ.ਓ.) ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਵੋਟਰ ਲਿਸਟ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ਜਿਵੇਂ ਕਿ ਨਵੀਂ ਵੋਟ ਬਣਵਾਉਣ, ਸੋਧ, ਤਬਦੀਲੀ ਜਾਂ ਹੋਰ ਜਾਣਕਾਰੀ ਲਈ ਆਸਾਨੀ ਨਾਲ ਮਦਦ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਈ.ਸੀ.ਆਈ.ਐੱਨ.ਈ.ਟੀ. ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਕਰਨ ਆਪਣੇ ਮੋਬਾਈਲ ਫੋਨ ਵਿੱਚ ਗੂਗਲ ਪਲੇਅ ਸਟੋਰ ਜਾਂ ਐਪ ਸਟੋਰ ਤੋਂ ਈ.ਸੀ.ਆਈ.ਐੱਨ.ਈ.ਟੀ. ਐਪ ਡਾਊਨਲੋਡ ਕਰੋ। ਐਪ ਖੋਲ੍ਹ ਕੇ ਆਪਣੇ ਮੋਬਾਈਲ ਨੰਬਰ ਰਾਹੀਂ ਰਜਿਸਟਰ/ਲਾਗਇਨ ਕਰੋ। ਇਸ ਤੋਂ ਬਾਅਦ ਹੋਮ ਸਕ੍ਰੀਨ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਵਿਕਲਪ ਨੂੰ ਚੁਣੋ। ਆਪਣੀ ਲੋਕੇਸ਼ਨ ਜਾਂ ਵੋਟਰ ਡੀਟੇਲ ਭਰ ਕੇ ਸੰਬੰਧਿਤ ਬੀ.ਐੱਲ.ਓ ਦੀ ਜਾਣਕਾਰੀ ਪ੍ਰਾਪਤ ਕਰੋ। ਬੀ.ਐੱਲ.ਓ. ਤੁਹਾਡੇ ਵੱਲੋਂ ਚੁਣੇ ਗਏ ਸਮੇਂ `ਤੇ ਤੁਹਾਡੇ ਨਾਲ ਸੰਪਰਕ ਕਰੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਨਵੀਂ ਡਿਜੀਟਲ ਸੇਵਾ ਵੋਟਰਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਲੋਕਾਂ ਨੂੰ ਘਰ ਬੈਠੇ ਹੀ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਸੀ.ਐਮ. ਦੀ ਯੋਗਸ਼ਾਲਾ ਕਰੋ ਯੋਗ ਰਹੋ ਨਿਰੋਗ