Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

April 21, 2026 08:20 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿੱਚ ਇਸ ਦੀ ਸਪਲਾਈ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਚਲਾਏ ਗਏ ਇੱਕ ਟੀਕਾਗਤ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਦੀਪਕ ਸਿੰਘ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਹੋਰ 2.6 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ, ਜਿਸ ਨਾਲ ਇਸ ਦੀ ਕੁੱਲ ਬਰਾਮਦਗੀ 4.04 ਕਿਲੋ ਹੈਰੋਇਨ ਹੋ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਧਾਰਤ ਹੈਂਡਲਰ ਬਾਰੇ ਹੋਰ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਤਿੰਨ ਹੋਰ ਮੁਲਜ਼ਮਾਂ ਰਜਿੰਦਰ ਉਰਫ਼ ਘੁੱਦੂ, ਰਣਦੀਪ ਉਰਫ਼ ਦਿਲ ਅਤੇ ਗੁਰਪ੍ਰੀਤ ਉਰਫ਼ ਗੋਪੀ ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਵੱਲੋਂ ਕੀਤੇ ਹੋਰ ਖੁਲਾਸੇ ਦੇ ਆਧਾਰ 'ਤੇ, ਉਨ੍ਹਾਂ ਦੇ ਚੌਥੇ ਸਾਥੀ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਨੂੰ ਵੀ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਕਮਿਸ਼ਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀਪਕ ਉਰਫ਼ ਦੀਪੂ 'ਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਖੰਨਾ ਥਾਣੇ ਵਿਖੇ ਅਪਰਾਧਿਕ ਕੇਸ ਦਰਜ ਹੈ। ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 77 ਮਿਤੀ 08-04-2026 ਅਤੇ ਥਾਣਾ ਛਾਉਣੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 61 ਮਿਤੀ 17-04-2026 ਦਰਜ ਕੀਤੇ ਗਏ ਹਨ।

 

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ