ਅੰਮ੍ਰਿਤਸਰ : ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਸੀ-ਪਾਈਟ ਕਪੂਰਥਲਾ ਵਿਖੇ ਆਰਮੀ ਅਗਨੀਵੀਰ ਵਿੱਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ ਜੋਰ ਸ਼ੋਰ ਨਾਲ ਸ਼ੁਰੂ ਹੋ ਗਈਆਂ ਹਨ । ਪੰਜਾਬ ਪੁਲਿਸ ਦੀਆਂ ਲਿਖਤੀ ਪੇਪਰ ਦੀ ਕਲਾਸਾਂ ਸ਼ੁਰੂ ਹੋ ਗਈਆਂ ਹਨ । ਪੰਜਾਬ ਪੁਲਿਸ ਅਰਮੀ ਫਿੱਜੀਕਲ ਦੀ ਟਰੇਨਿੰਗ ਸੀ-ਪਾਈਟ ਕੈਂਪ ਆਈ.ਟੀ. ਰਣੀਕੇ,ਅੰਮ੍ਰਿਤਸਰ ਵਿਖੇ ਬਹੁਤ ਜੋਰ ਨਾਲ ਚੱਲ ਰਹੀ ਹੈ। ਜਿਹੜੇ ਯੁਵਕ ਜਿਲ੍ਹਾਂ ਅੰਮ੍ਰਿਤਸਰ, ਤਰਨਤਾਰਨ,ਗੁਰਦਾਸਪੁਰ, ਪਠਾਨਕੋਟ ਦੇ ਯੁਵਕ ਜਿੰਨ੍ਹਾ ਨੇ ਐਸ,ਐਸ.ਸੀ/ਆਰਮੀ ਅਗਨੀਵੀਰ/ਪੰਜਾਬ ਪੁਲਿਸ ਦੇ ਲਿਖਤੀ ਪੇਪਰ/ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਯਵਕ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ । ਕੈਂਪ ਵਿੱਚ ਯੁਵਕਾਂ ਵਾਸਤੇ ਜਿੰਮ ਅਤੇ ਵਧੀਆਂ ਗਰਾਂਉਡ (400 ਮੀਟਰ ਟ੍ਰੈਕ) ਵਧੀਆ ਵਾਲੀਬਾਲ ਗਰਾਂਉਡ ਅਤੇ ਇਸ ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ। ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ । ਕੈਂਪ ਦੇ ਅਧਿਕਾਰੀ ਦੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੁਵਕਾ ਨੂੰ ਟਰੇਨਿੰਗ, ਪੜਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਯੂਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੁਬਾਇਲ ਨੰਬਰ ਅਤੇ 7009317626,9872840492 ਤੇ ਸੰਪਰਕ ਕਰਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ, ਅੰਮ੍ਰਿਤਸਰ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈਣ ।