Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

April 21, 2026 08:42 PM
Rozana Sehaj times

ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐੱਸ.ਈ. ਸ੍ਰੀ ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ, ਲੋਕ ਨਿਰਮਾਣ ਵਿਭਾਗ, ਪਾਵਰਕਾਮ, ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ ਨੇ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾਵੇ ਤਾਂ ਇਨ੍ਹਾਂ ਦਾ ਲਾਭ ਜਨਤਾ ਨੂੰ ਮਿਲ ਸਕੇ। ਉਨ੍ਹਾਂ ਵਿਸ਼ੇਸ਼ ਤੌਰ `ਤੇ ਹਲਕਾ ਪੂਰਬੀ ਦੀ ਵਾਰਡ ਨੰਬਰ 21 ਅਤੇ 28 ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਬਿਨ੍ਹਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਬੁਰਜੀ ਦੇ ਸੀਵਰੇਜ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਉਸ ਦੀ ਪ੍ਰਗਤੀ ਰੀਪੋਰਟ ਉਨ੍ਹਾਂ ਸਾਂਝੀ ਕੀਤੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪੂਰਬੀ ਹਲਕੇ ਵਿੱਚ ਪੈਂਦੇ ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਵਿਧਾਇਕਾ ਜੀਵਨ ਜੋਤ ਕੌਰ ਨੇ ਅਧਿਕਾਰੀ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੂਰਬੀ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਪ੍ਰੋਜੈਕਟ ਨੂੰ ਲੋਕਾਂ ਦੀ ਸਹੂਲਤ ਲਈ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਫੋਕਲ ਪੁਆਇੰਟ ਅਤੇ ਸਿਟੀ ਸੈਂਟਰ ਵਿੱਚ ਚੱਲ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕੀਤਾ। ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਵੀ ਮੁਕੰਮਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੂਰਬੀ ਹਲਕੇ ਵਿੱਚ ਪੈਂਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੂੰ ਭਰੋਸਾ ਦਿੱਤਾ ਕਿ ਹਲਕਾ ਪੂਰਬੀ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ।

 

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ