Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

April 21, 2026 08:46 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ \ਦਿੰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਪਿੰਡਾਂ ਦੀ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰਨਾ, ਆਵਾਜਾਈ ਨੂੰ ਸੁਗਮ ਬਣਾਉਣਾ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣਾ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰੀਬ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਦੀ ਉਸਾਰੀ ਦੇ ਮਹੱਤਵਪੂਰਨ ਕੰਮ ਕੀਤੇ ਜਾਣਗੇ, ਜੋ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਮੀਲ ਪੱਥਰ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡ ਸੈਦੋ ਲੇਹਿਲ ਵਿਖੇ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦੀ ਉਸਾਰੀ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ। ਇਹ ਸੜਕਾਂ ਕੁੱਲ 3.50 ਕਿਲੋਮੀਟਰ ਲੰਬੀਆਂ ਹੋਣਗੀਆਂ ਅਤੇ 10 ਫੁੱਟ ਚੌੜਾਈ ਨਾਲ ਤਿਆਰ ਕੀਤੀਆਂ ਜਾਣਗੀਆਂ, ਜਿਸ ਨਾਲ ਪਿੰਡ ਵਿੱਚ ਆਵਾਜਾਈ ਦੇ ਸਾਧਨਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਅਕਾਲਗੜ੍ਹ ਢਪਈ ਵਿਖੇ ਵੀ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦੀ ਉਸਾਰੀ 1 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ। ਇਹ ਸੜਕਾਂ ਕੁੱਲ 3.45 ਕਿਲੋਮੀਟਰ ਲੰਬੀਆਂ ਹੋਣਗੀਆਂ ਅਤੇ 10 ਫੁੱਟ ਚੌੜਾਈ ਨਾਲ ਬਣਾਈਆਂ ਜਾਣਗੀਆਂ, ਜਿਸ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ, "ਇਹ ਸਾਰੇ ਕੰਮ ਸਪੈਸ਼ਲ ਅਸਿਸਟੈਂਸ ਸਕੀਮ ਹੇਠ ਕਰਵਾਏ ਜਾਣਗੇ। ਸੰਬੰਧਿਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਨੂੰ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।"ਇਸ ਮੌਕੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਉਣਗੀਆਂ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਤਾਕਤ ਦੇਣਗੀਆਂ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਹੋਰ ਬਿਹਤਰ ਢੰਗ ਨਾਲ ਜੋੜਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਜਲਦੀ ਤੋਂ ਜਲਦੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦੇ ਮੋਹਰੀ ਹਲਕਿਆਂ ਵਿੱਚੋਂ ਇੱਕ ਹੋਵੇਗਾ।

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ