Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

April 21, 2026 08:47 PM
Rozana Sehaj times

ਅੰਮ੍ਰਿਤਸਰ : ਪਵਿੱਤਰ ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੇ ਲਗਾਤਾਰ ਯਤਨਾਂ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿੱਚ ਸਫਾਈ ਜਾਗਰੁਕਤਾ ਰੈਲੀ ਦਾ ਸਫਲ ਆਯੋਜਨ ਕੀਤਾ ਗਿਆ। ਇਹ ਰੈਲੀ ਸ਼ਹਿਰ ਵਿੱਚ ਚੱਲ ਰਹੀ ਤਿੰਨ ਦਿਨਾਂ ਦੀ ਸਫਾਈ ਮੁਹਿੰਮ ਦਾ ਹਿੱਸਾ ਸੀ। ਇਹ ਪਹਲ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਕੀਤੀ ਗਈ, ਜਿਸ ਵਿੱਚ ਈਕੋ ਸੇਵਾ, ਸਵੱਛ ਪੰਜਾਬ, ਇਨਰ ਵ੍ਹੀਲ ਕਲੱਬ ਅਤੇ ਮਿਲੇਨਿਅਮ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਰੈਲੀ ਨੂੰ ਕਮਿਸ਼ਨਰ ਸ਼ੇਰਗਿੱਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਰੈਲੀ ਕੰਪਨੀ ਬਾਗ ਦੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਗੁਜ਼ਰੀ, ਜਿੱਥੇ ਭਾਗੀਦਾਰਾਂ ਨੇ “ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਦਾ ਨਾਰਾ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਕਮਿਸ਼ਨਰ ਸ਼ੇਰਗਿੱਲ ਨੇ ਨਿਵਾਸੀਆਂ, ਵਪਾਰੀਆਂ ਅਤੇ ਰਾਹਗੀਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੂੜਾ ਨਾ ਸੁੱਟਣ ਅਤੇ ਡਸਟਬਿਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟਿਕਾਊ ਸਫਾਈ ਸਿਰਫ਼ ਲੋਕਾਂ ਦੀ ਭਾਗੀਦਾਰੀ ਅਤੇ ਸੋਚ ਵਿੱਚ ਬਦਲਾਅ ਨਾਲ ਹੀ ਸੰਭਵ ਹੈ। ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਸਫਾਈ ਦੇ ਦੂਤ ਬਣਨ ਅਤੇ ਘਰ ਤੋਂ ਹੀ ਸਫਾਈ ਦੀ ਸ਼ੁਰੂਆਤ ਨਗਰ ਨਿਗਮ ਅੰਮ੍ਰਿਤਸਰ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਆਪਣੇ ਸ਼ਹਿਰ ਦੀ ਵਿਰਾਸਤ ‘ਤੇ ਮਾਣ ਕਰਨ ਅਤੇ ਇਸਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਕੂੜੇ ਦਾ ਠੀਕ ਨਿਪਟਾਰਾ, ਪਲਾਸਟਿਕ ਦੀ ਘੱਟ ਵਰਤੋਂ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨਾ—ਇਹ ਛੋਟੇ ਕਦਮ ਇੱਕ ਵਧੀਆ ਅਤੇ ਸੁੰਦਰ ਅੰਮ੍ਰਿਤਸਰ ਬਣਾਉਣ ਵਿੱਚ ਮਦਦਗਾਰ ਹਨ। ਆਓ, ਅਸੀਂ ਸਾਰੇ ਮਿਲ ਕੇ ਆਪਣੀ ਗੁਰੂ ਨਗਰੀ ਦੀ ਪਵਿੱਤਰਤਾ ਅਤੇ ਸ਼ਾਨ ਨੂੰ ਬਣਾਈ ਰੱਖੀਏ ਅਤੇ ਇਸਨੂੰ ਸਫਾਈ ਦਾ ਮਾਡਲ ਸ਼ਹਿਰ ਬਣਾਈਏ। “ਸਾਫ਼ ਅੰਮ੍ਰਿਤਸਰ, ਹਰਿਆ ਅੰਮ੍ਰਿਤਸਰ – ਸਾਡਾ ਫਰਜ਼, ਸਾਡੀ ਪਹਿਚਾਣ।” ਇਸ ਮੌਕੇ ਐਮਓਐਚ ਡਾ. ਯੋਗੇਸ਼ ਅਰੋੜਾ, ਸੀਐਸਓ ਮਲਕੀਤ ਸਿੰਘ, ਐਸਆਈ ਅਮਨਦੀਪ ਸਿੰਘ ਅਤੇ ਸਵੱਛ ਪੰਜਾਬ ਤੇ ਈਕੋ ਸੇਵਾ ਦੇ ਨੁਮਾਇੰਦਿਆਂ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਸਫਾਈ ਕਰਮਚਾਰੀਆਂ, ਸੇਵਾਦਾਰਾਂ ਅਤੇ ਨਾਗਰਿਕਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ