Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

April 21, 2026 08:57 PM
Rozana Sehaj times

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ। ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9 ਰਹਿ ਗਈ। ਇਸੇ ਤਰ੍ਹਾਂ ਜ਼ਬਰਨ ਵਸੂਲੀ ਦੇ ਮਾਮਲਿਆਂ ਵਿੱਚ ਵੀ 10.9 ਫੀਸਦੀ  ਕਮੀ ਆਈ ਹੈ। ਜਨਵਰੀ ਵਿੱਚ 110 ਮਾਮਲਿਆਂ ਦੇ ਮੁਕਾਬਲੇ ਮਾਰਚ ਵਿੱਚ ਇਹ ਗਿਣਤੀ ਘਟ ਕੇ 98 ਰਹਿ ਗਈ ਹੈ। ਟੋਲ-ਫਰੀ ਐਂਟੀ-ਗੈਂਗਸਟਰ ਹੈਲਪਲਾਈਨ(93946-93946) ਦੀ ਸਥਾਪਨਾ ਤੋਂ ਬਾਅਦ, ਜ਼ਬਰਨ ਵਸੂਲੀ ਨਾਲ ਸਬੰਧਤ ਕਾਲਾਂ ਦੀ ਸ਼ਿਕਾਇਤ ਕਰਨ ਲਈ ਜ਼ਿਆਦਾ ਨਾਗਰਿਕ ਅੱਗੇ ਆ ਰਹੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਨੇ ਨਾ ਸਿਰਫ਼ ਸੂਬੇ ਵਿੱਚ ਅਪਰਾਧ ਦਰ ਨੂੰ ਕੰਟਰੋਲ ਕੀਤਾ ਹੈ, ਸਗੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਰਾਹੀਂ ਲੋਕਾਂ ਦਾ ਭਰੋਸਾ ਵੀ ਜਿੱਤਿਆ ਹੈ। ਰਿਕਾਰਡ ਤੋਂ ਪਤਾ ਲਗਦਾ ਹੈ ਕਿ ਅਪਰਾਧੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਿੰਨੀ ਸੁਹਿਰਦਤਾ ਨਾਲ ਕੰਮ ਕੀਤਾ ਗਿਆ ਹੈ। ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਪੁਲਿਸ ਗੈਂਗਸਟਰ ਕਲਚਰ ਦੇ ਮੁਕੰਮਲ ਖ਼ਾਤਮੇ ਲਈ ਨਿਰੰਤਰ ਕਾਰਵਾਈ ਕਰ ਰਹੀ ਹੈ।’’ ਵਿਸ਼ਲੇਸ਼ਣ ਅਨੁਸਾਰ, ਇਸ ਮਿਆਦ ਦੌਰਾਨ ਜ਼ਬਰਨ ਵਸੂਲੀ ਦੇ ਕੁੱਲ ਮਾਮਲਿਆਂ ਵਿੱਚ ਵੀ ਲਗਭਗ 11 ਫੀਸਦੀ ਦੀ ਕਮੀ ਆਈ ਹੈ। ਇਸ ਮੁਹਿੰਮ ਦਾ ਪ੍ਰਭਾਵ ਹਿੰਸਕ ਅਪਰਾਧਕ ਗਤੀਵਿਧੀਆਂ ’ਤੇ ਵੀ ਸਪੱਸ਼ਟ ਰੂਪ ਵਿੱਚ ਦਿਖ ਰਿਹਾ ਹੈ। ਇਸ ਦੀ ਕਾਮਯਾਬੀ ਸਿਰਫ਼ ਸ਼ਹਿਰਾਂ ਅਤੇ ਜ਼ਿਲਿ੍ਹਆਂ ਤੱਕ ਹੀ ਸੀਮਤ ਨਹੀਂ ਸਗੋਂ ਸਰਹੱਦੀ ਇਲਾਕਿਆਂ ਵਿੱਚ ਵੀ ਵੇਖੀ ਜਾ ਰਹੀ ਹੈ। ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਸੰਗਠਿਤ ਅਪਰਾਧ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ, ਜੋ ਪਹਿਲਾਂ ਗੈਂਗਸਟਰ ਕਲਚਰ ਦੇ ਵਾਧੇ ਦਾ ਵੱਡਾ ਸਾਧਨ ਬਣ ਰਿਹਾ ਸੀ। ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਆਪਰੇਸ਼ਨ ਸਿਰਫ਼ ਵੱਡੇ ਗੈਂਗਸਟਰਾਂ ’ਤੇ ਨਕੇਲ ਕੱਸਣ ਤੱਕ ਸੀਮਿਤ ਨਹੀਂ ਸਗੋਂ ਪੰਜਾਬ ਵਿੱਚ ਉਨ੍ਹਾਂ ਦੇ ਪੂਰੇ ਨੈੱਟਵਰਕ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਛੋਟੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਗੈਂਗ ਵਿੱਚ ਭਰਤੀ ਕਰਨ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਅਜਿਹੇ ਤੱਤਾਂ ’ਤੇ ਸਖ਼ਤੀ ਨਾਲ ਕਾਰਵਾਈ ਕਰਕੇ ਅਸੀਂ ਉਨ੍ਹਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਹੈ ਅਤੇ ਸੂਬੇ ਵਿੱਚ ਅਪਰਾਧ ਪ੍ਰਤੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਮਜ਼ਬੂਤ ਕੀਤਾ ਹੈ।”

 
 

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *