Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

April 21, 2026 09:00 PM
Rozana Sehaj times
ਬਠਿੰਡਾ : ਜੀ.ਐੱਚ.ਟੀ.ਪੀ ਕੰਨਟ੍ਰੈਕਟ ਵਰਕਰ ਯੂਨੀਅਨ ਏਟਕ (AITUC) ਵੱਲੋਂ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਨੋਇਡਾ ਵਿੱਚ ਚੱਲ ਰਹੇ ਮਜ਼ਦੂਰ ਸੰਘਰਸ਼ ਦੀ ਹਮਾਇਤ ਕਰਦਿਆਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਨੋਇਡਾ ਵਿੱਚ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਮਜ਼ਦੂਰਾਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਅਤੇ ਨਾਜਾਇਜ਼ ਗ੍ਰਿਫਤਾਰੀਆਂ ਬਹੁਤ ਹੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦਮਨਕਾਰੀ ਹਥਕੰਡਿਆਂ ਨਾਲ ਮਜ਼ਦੂਰ ਅੰਦੋਲਨਾਂ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵੱਲ ਕੇਂਦ੍ਰਿਤ ਹਨ।
ਉਨ੍ਹਾਂ ਅੱਗੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘੱਟ ਤਨਖਾਹਾਂ ‘ਤੇ ਮਜ਼ਦੂਰ ਵਰਗ ਲਈ ਘਰ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਬਹੁਤ ਸਾਰੀਆਂ ਫੈਕਟਰੀਆਂ ਵਿੱਚ ਮਜ਼ਦੂਰਾਂ ਤੋਂ ਵਾਧੂ ਕੰਮ ਲਿਆ ਜਾਂਦਾ ਹੈ ਪਰ ਉਨ੍ਹਾਂ ਨੂੰ ਓਵਰਟਾਈਮ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਜੋ ਕਿ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
ਯੂਨੀਅਨ ਨੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਮਜ਼ਦੂਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਿਆ ਜਾਵੇ। ਇਸ ਮੌਕੇ ਗੁਰਸੇਵਕ ਸਿੰਘ ਬਾਠ, ਰਜਿੰਦਰ ਪਾਲ, ਹਰਪ੍ਰੀਤ ਸਿੰਘ ਭੁੱਚੋ, ਸਤਨਾਮ ਸਿੰਘ ਅਤੇ ਤਰਸੇਮ ਸਿੰਘ ਸੇਮੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਮਜ਼ਦੂਰ ਜਮਾਤ ਦੀ ਏਕਤਾ ਅੱਗੇ ਕਿਸੇ ਵੀ ਸਰਕਾਰ ਦਾ ਜ਼ਬਰ ਨਹੀਂ ਟਿਕ ਸਕਦਾ ਅਤੇ ਪੂਰੀ ਜਥੇਬੰਦੀ ਨੋਇਡਾ ਦੇ ਮਜ਼ਦੂਰਾਂ ਦੇ ਨਾਲ ਡੱਟ ਕੇ ਖੜੀ ਹੈ।

Have something to say? Post your comment

 

More in Malwa

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਪੰਜਾਬੀ ਯੂਨੀਵਰਸਿਟੀ ਵਿਖੇ ਅਨੁਵਾਦ ਵਰਕਸ਼ਾਪ ਸ਼ੁਰੂ

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ

ਬਸੰਤ ਕੁਮਾਰ ਪਰਜਾਪਤ ਨੇ ਬੇਟੀ ਤਮੰਨਾ ਦਾ ਡਾ. ਅੰਬੇਦਕਰ ਜੀ ਦੀ ਤਸਵੀਰ ਨਾਲ ਕੀਤਾ ਸਨਮਾਨ