Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

April 21, 2026 09:12 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਮੋਹਾਲੀ ਵਿਖੇ ਸ਼ਰਧਾਲੂਆਂ ਨਾਲ ਭਰੀਆਂ 24ਵੀਂ ਅਤੇ 25ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਤਿੰਨ ਦਿਨ ਅਤੇ ਦੋ ਰਾਤਾਂ ਦੇ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਰਜਿਸਟ੍ਰੇਸ਼ਨ ਦਾ ਦੌਰ ਲਗਾਤਾਰ ਤੇਜ਼ ਹੋ ਰਿਹਾ ਹੈ, ਜੋ ਕਿ ਬਹੁਤ ਹੀ ਸੰਤੋਖਜਨਕ ਗੱਲ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ ਅਤੇ ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਹਰ ਸ਼ਰਧਾਲੂ ਦੀ ਮਨੋਕਾਮਨਾ ਪੂਰੀ ਕਰੇ। ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਹੋਰ ਵੀ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਦਿਲੀ ਇੱਛਾ ਸੀ ਕਿ ਸੀਨੀਅਰ ਸਿਟੀਜਨਾਂ ਨੂੰ ਆਸਾਨੀ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਅਤੇ ਇਸੇ ਉਦੇਸ਼ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਹਰ ਬੱਸ ਨਾਲ ਗਾਈਡ ਅਤੇ ਮੈਡੀਕਲ ਟੀਮ ਮੌਜੂਦ ਰਹਿੰਦੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਨਾਲ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਗਾਤਾਰ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ ਅਤੇ ਕੌਂਸਲਰ ਗੁਰਮੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਦਾ ਵੀ ਧੰਨਵਾਦ ਕੀਤਾ ਜੋ ਹਰ ਵਾਰ ਬੱਸਾਂ ਨੂੰ ਰਵਾਨਾ ਕਰਨ ਅਤੇ ਵਾਪਸੀ ਉਪਰੰਤ ਸ਼ਰਧਾਲੂਆਂ ਨਾਲ ਤਜਰਬੇ ਸਾਂਝੇ ਕਰਦੇ ਹਨ। ਇਸ ਮੌਕੇ ਹੋਰ ਵੀ ਕਈ ਪਾਰਟੀ ਆਗੂ ਅਤੇ ਇਲਾਕੇ ਦੇ ਨੁਮਾਇੰਦੇ ਮੌਜੂਦ ਸਨ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ