Thursday, December 18, 2025

Chandigarh

ਨਹੀਂ ਰਹੇ ਉਡਣਾ ਸਿੱਖ ਮਿਲਖਾ ਸਿੰਘ

June 19, 2021 07:34 AM
SehajTimes

ਚੰਡੀਗੜ੍ਹ : ਭਾਰਤ ਦੇ ਮਹਾਨ ‘ਉੱਡਣੇ ਸਿੱਖ’ ਯਾਨੀ ਫਲਾਇੰਗ ਸਿੱਖ ਦੇ ਨਾਮ ਨਾਲ ਜਾਣੇ ਜਾਂਦੇ ਐਥਲੀਟ ਮਿਲਖਾ ਸਿੰਘ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦਾ ਇੱਕ ਮਹੀਨੇ ਤੱਕ ਕੋਰੋਨਾ ਨਾਲ ਜੂਝਣ ਮਗਰੋਂ ਸ਼ੁੱਕਰਵਾਰ ਦੇਰ ਰਾਤ 11 : 30 ਵਜੇ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਉਨ੍ਹਾਂ ਦੀ ਪਤਨੀ ਅਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਕੌਰ (85)ਨੇ ਵੀ ਕੋਰੋਨਾ ਸੰਕਰਮਣ ਕਾਰਨ ਦਮ ਤੋੜ ਦਿੱਤਾ ਸੀ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਹੋਣ ਦੇ ਕਰੀਬ ਇੱਕ ਮਹੀਨੇ ਬਾਅਦ 91 ਸਾਲ ਦਾ ਇਸ ਮਹਾਨ ਧਾਵਕ ਦਾ ਨਿਧਨ ਦੀ ਉਮਰ ਵਿਚ ਉਹਨਾਂ ਦਾ ਦਿਹਾਂਤ ਹੋ ਗਿਆ। 1958 ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਅਤੇ 1960 ਦੇ ਓਲਿੰਪਿਅਨ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ 20 ਮਈ ਨੂੰ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਏ ਸਨ। ਉਨ੍ਹਾਂ ਦੇ ਪਰਵਾਰਿਕ ਰਸੋਇਏ ਨੂੰ ਕੋਰੋਨਾ ਹੋ ਗਿਆ ਸੀ, ਜਿਸ ਮਗਰੋਂ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਪੌਜ਼ਿਟਿਵ ਗਏ ਸਨ। ਦੱਸ ਦੇਈਏ ਕਿ ਮਿਲਖਾ ਸਿੰਘ ਦਾ ਕੋਵਿਡ -19 ਟੈਸਟ ਬੁੱਧਵਾਰ ਨੂੰ ਨੈਗਟਿਵ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਆਮ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਪਰ ਫਿਰ ਵੀਰਵਾਰ ਨੂੰ ਮੁੜ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ। ਦੱਸ ਦੇਈਏ ਕਿ ਇਸ ਹਫਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ (85 ਸਾਲ) ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਸੀ। ਮਿਲਖਾ ਸਿੰਘ ਨੂੰ ਉਸ ਸਮੇਂ ਵੀ ਪੀਜੀਆਈ ਦੇ ਆਈਸੀਯੂ ਵਿੱਚ ਦਾਖਲ ਸੀ ਜਿਸ ਕਾਰਨ ਉਹ ਆਪਣੀ ਪਤਨੀ ਦੇ ਸਸਕਾਰ 'ਚ ਸ਼ਾਮਲ ਨਹੀਂ ਹੋ ਸਕਿਆ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ