Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

April 21, 2026 09:39 PM
Rozana Sehaj times

ਪਟਿਆਲਾ, 21 ਅਪ੍ਰੈਲ (ਅਰਵਿੰਦਰ ਸਿੰਘ) : ਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਹਿਤ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ, ਪਟਿਆਲਾ ਦੇ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਵਰਿਆਮ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆ ਦੀ ਆਮ ਬੀਮਾਰੀਆਂ ਬਾਰੇ, ਦੁੱਧ ਦੀ ਫੈਟ, ਐਸ .ਐਨ ਐਫ ਬਾਰੇ, ਦੁੱਧ ਤੋਂ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਮਿਤੀ 04 ਮਈ 2026 ਤੋਂ ਚਾਰ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਤੇ ਵਿਸਥਾਰ ਸੇਵਾ ਕੇਦਰ, ਬੀਜਾ(ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸਦੀ ਜਨਰਲ ਜਾਤੀ ਲਈ ਫੀਸ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਸਲਿੰਗ ਮਿਤੀ 27 ਅਪ੍ਰੈਲ 2026 ਨੂੰ ਸਵੇਰ 10.00 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਕੀਤੀ ਜਾਣੀ ਹੈ। ਦਲਬੀਰ ਕੁਮਾਰ ਨੇ ਦੱਸਿਆ ਕਿ ਸਿਖਲਾਈ ਲਈ ਘੱਟੋ ਘੱਟੋਂ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇਂ ਚਾਹੀਦੇ ਹਨ .  ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ -1 ,ਘਲੋੜੀ ਗੇਟ, ਪਟਿਆਲਾ ਪਾਸੋ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰਕੇ ਕਾਊਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ, ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 81461-00543 ‘ਤੇ ਵੀ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਪੰਜਾਬੀ ਯੂਨੀਵਰਸਿਟੀ ਵਿਖੇ ਅਨੁਵਾਦ ਵਰਕਸ਼ਾਪ ਸ਼ੁਰੂ

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ

ਬਸੰਤ ਕੁਮਾਰ ਪਰਜਾਪਤ ਨੇ ਬੇਟੀ ਤਮੰਨਾ ਦਾ ਡਾ. ਅੰਬੇਦਕਰ ਜੀ ਦੀ ਤਸਵੀਰ ਨਾਲ ਕੀਤਾ ਸਨਮਾਨ