Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

April 21, 2026 09:44 PM
Rozana Sehaj times

ਲਾਲੜੂ/ਡੇਰਾਬੱਸੀ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕੀਤੀਆਂ ਗਈਆਂ ਤਿਆਰੀਆਂ, ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਦਾਇਤਾਂ ਦਿੱਤੀਆਂ। ਕਣਕ ਦੀ ਖਰੀਦ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਖਰੀਦ ਕਾਰਜ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਆਮਦ 6500 ਮੀਟ੍ਰਿਕ ਟਨ ਰਹੀ ਹੈ, ਜਿਸ ਨਾਲ ਕੁੱਲ ਆਮਦ 99,350 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ 4800 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕੁੱਲ ਖਰੀਦ 95,931 ਮੀਟ੍ਰਿਕ ਟਨ ਹੋ ਚੁੱਕੀ ਹੈ। ਲਿਫਟਿੰਗ ਬਾਰੇ ਉਨ੍ਹਾਂ ਕਿਹਾ ਕਿ ਅੱਜ 3800 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ ਅਤੇ ਕੁੱਲ ਲਿਫਟਿੰਗ 27,956 ਮੀਟ੍ਰਿਕ ਟਨ ਤੱਕ ਪਹੁੰਚ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਬੈਠਣ ਦੀ ਸੁਵਿਧਾ ਸਮੇਤ ਸਾਰੇ ਬੁਨਿਆਦੀ ਇੰਤਜ਼ਾਮ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖੀ ਜਾਵੇ ਅਤੇ ਕਿਸਾਨਾਂ ਨੂੰ ਭੁਗਤਾਨ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਸੁਵਿਧਾਜਨਕ ਅਤੇ ਬਿਨਾ ਰੁਕਾਵਟ ਖਰੀਦ ਸੀਜ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਮੌਜੂਦ ਕਿਸਾਨਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਰਾਹਨਾ ਕੀਤੀ ਅਤੇ ਖਰੀਦ ਪ੍ਰਕਿਰਿਆ ‘ਤੇ ਸੰਤੁਸ਼ਟੀ ਜਤਾਈ।

Have something to say? Post your comment

 

More in Chandigarh

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *