Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

April 21, 2026 09:47 PM
Rozana Sehaj times

ਅੰਮ੍ਰਿਤਸਰ :  ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਅਤੇ ਏਸ਼ੀਆਈ ਇੰਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ) ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਜਿਕਰ ਜੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੇ ਸਹਿਯੋਗ ਨਾਲ ਪੰਜਾਬ ਮਿਊਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸੇ ਪ੍ਰੋਜੈਕਟ ਦੇ ਅਧੀਨ ਏ.ਬੀ.ਡਬਲਯੂ.ਐਸ.ਐਸ ਪ੍ਰੋਜੈਕਟ ‘ਤੇ ਕੰਮ ਕੀਤਾ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਜਿਸ ਲਈ ਵੱਲ੍ਹਾ ਦੇ ਨੇੜੇ 44 ਕਰੋੜ ਲੀਟਰ ਪਾਣੀ ਪ੍ਰਤੀ ਦਿਨ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ। ਇਨ੍ਹਾਂ ਦੇ ਇਲਾਵਾ ਸ਼ਹਿਰ ਵਿੱਚ 45 ਨਵੀਆਂ ਪਾਣੀ ਦੀਆਂ ਟੈਂਕੀਆਂ ਅਤੇ 112 ਕਿ.ਮੀ. ਲੰਮੀ ਪਾਈਪਲਾਈਨ ਬਿਛਾਉਣ ਦਾ ਚੱਲ ਰਿਹਾ ਹੈ। ਵਿਸ਼ਵ ਬੈਂਕ ਦੀ ਟੀਮ ਵਿੱਚ ਮਾਰੀਆ ਲੂਈਸਾ ਅਤੇ ਚਾਰੂ ਜੈਨ, ਜਦਕਿ ਏ.ਆਈ.ਆਈ.ਬੀ ਤੋਂ ਰੂਪਲ ਕੁਲਕਰਣੀ ਅਤੇ ਈਆ ਕ੍ਰੂਜ਼ ਸ਼ਾਮਲ ਸਨ। ਉਨ੍ਹਾਂ ਵੱਲੋਂ ਵੱਲਾ ਵਿੱਚ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਸਮੇਤ ਹੋਰ ਨਿਰਮਾਣ ਸਥਲਾਂ ਦਾ ਦੌਰਾ ਕਰਕੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਬਾਅਦ ਟੀਮ ਵੱਲੋਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨਾਲ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਪ੍ਰੋਜੈਕਟ ‘ਤੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਵਿਸ਼ੇਸ਼ ਉਪਾਅ ਕੀਤੇ ਗਏ ਹਨ, ਜਿਵੇਂ ਕਿ ਵੱਧ ਗਰਮੀ ਦੌਰਾਨ ਦੁਪਹਿਰ 12 ਤੋਂ 3 ਵਜੇ ਤੱਕ ਕੰਮ ‘ਤੇ ਪਾਬੰਦੀ, ਮਜ਼ਦੂਰਾਂ ਦੇ ਰਹਿਣ ਵਾਲੇ ਕੈਬਿਨਾਂ ਵਿੱਚ ਡੈਜ਼ਰਟ ਕੂਲਰਾਂ ਦੀ ਸੁਵਿਧਾ, ਪੀਣ ਲਈ ਠੰਢਾ ਪਾਣੀ ਅਤੇ ਓ.ਆਰ.ਐਸ. ਦੀ ਉਪਲਬਧਤਾ। ਵਿਸ਼ਵ ਬੈਂਕ ਦੀ ਟੀਮ, ਜਿਸ ਵਿੱਚ ਮਾਰੀਆ ਲੁਈਸਾ ਅਤੇ ਚਾਰੂ ਜੈਨ, ਅਤੇ ਏ.ਆਈ.ਆਈ.ਬੀ ਤੋਂ ਰੂਪਲ ਕੁਲਕਰਨੀ ਅਤੇ ਈਆ ਕਰੂਜ਼ ਸ਼ਾਮਲ ਸਨ, ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਵੱਲਾ ਅਤੇ ਹੋਰ ਨਿਰਮਾਣ ਸਥਾਨਾਂ ਵਿੱਚ ਬਣਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਤੋਂ ਬਾਅਦ, ਟੀਮ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨਾਲ ਇੱਕ ਪ੍ਰੋਜੈਕਟ ਸਮੀਖਿਆ ਮੀਟਿੰਗ ਕੀਤੀ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ, ਅਤੇ ਪ੍ਰੋਜੈਕਟ ਕਰਮਚਾਰੀਆਂ ਨੂੰ ਗਰਮੀ ਅਤੇ ਧੁੱਪ ਤੋਂ ਬਚਾਉਣ ਲਈ ਵਿਸ਼ੇਸ਼ ਉਪਾਅ ਕੀਤੇ ਗਏ ਹਨ, ਜਿਸ ਵਿੱਚ ਗਰਮੀਆਂ ਦੇ ਸਿਖਰ ਦੌਰਾਨ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਕੰਮ ਕਰਨ ਤੋਂ ਰੋਕਣਾ, ਕਰਮਚਾਰੀਆਂ ਦੇ ਕੈਬਿਨਾਂ ਵਿੱਚ ਸੁੱਕੇ ਕੂਲਰ ਪ੍ਰਦਾਨ ਕਰਨਾ, ਅਤੇ ਠੰਡਾ ਪੀਣ ਵਾਲਾ ਪਾਣੀ ਅਤੇ ਓਆਰਐਸ ਪ੍ਰਦਾਨ ਕਰਨਾ ਸ਼ਾਮਲ ਹੈ। ਟੀਮ ਨੇ ਪ੍ਰੋਜੈਕਟ ਅਧੀਨ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਉਸਾਰੀ ਕਾਰਣ ਵਾਤਾਵਰਣ ਪ੍ਰਭਾਵ ਨੂੰ ਘਟਾਉਣ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐਸ.ਈ ਪ੍ਰੋਜੈਕਟ ਡਾ. ਜਿਤਿਨ ਵਾਸੂਦੇਵਾ, ਪ੍ਰੋਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ (ਸੇਵਾਮੁਕਤ ਮੁੱਖ ਇੰਜੀਨੀਅਰ), ਐਕਸੀਅਨ ਸੁਨੀਲ ਮਹਾਜਨ, ਦਿਵਤੇਸ਼ ਵਿਰਦੀ, ਨਰਿੰਦਰਪਾਲ ਸਿੰਘ, ਅਸ਼ਵਨੀ ਕੁਮਾਰ, ਬਾਦਲ ਸੋਨੀ, ਡਾ. ਸੁਮਿਤ ਅਰੋੜਾ, ਆਦਿ ਮੌਜੂਦ ਸਨ।

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ