Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

April 21, 2026 09:50 PM
Rozana Sehaj times

ਅੰਮ੍ਰਿਤਸਰ :  ਪਿਛਲੀ ਕਾਂਗਰਸ ਸਰਕਾਰ ਦੌਰਾਨ  ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੰਜੀਦਗੀ ਦਾ ਇਥੋਂ ਪਤਾ ਚਲਦਾ ਹੈ ਕਿ ਇਸਨੇ ਆਪਣੀ ਸਰਕਾਰ ਦੇ ਰਹਿੰਦਿਆਂ ਵਿਧਾਨ ਸਭਾ ਵਿੱਚ ਹਲਕੇ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਪਿਛਲੀਆਂ ਸਰਕਾਰਾਂ ਦੌਰਾਨ  ਹਲਕੇ ਨੂੰ ਸਹੀ ਨੁਮਾਇੰਦਗੀ ਨਾ ਮਿਲਣ ਕਰਕੇ ਜੰਡਿਆਲਾ ਹਲਕਾ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਸੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉੱਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਲਈ ਵੀ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।  ਉਹਨਾਂ ਕਿਹਾ ਕਿ ਹਲਕੇ ਵਿੱਚ ਦਿਨ ਰਾਤ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦਾ ਮੋਹਰੀ ਹਲਕਾ ਬਣੇਗਾ। ਉਨਾਂ ਕਿਹਾ ਕਿ  ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਪਿੰਡਾਂ ਦੀ ਕਨੈਕਟਿਵਿਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ।  ਉਨਾਂ ਦੱਸਿਆ ਕਿ ਜੰਡਿਆਲਾ ਹਲਕੇ ਵਿੱਚ ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਟਾਂਗਰਾ ਵਿੱਚ 93 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ 2.75 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਅਤੇ ਮਿਸਿੰਗ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੀ ਚੌੜਾਈ 10 ਫੁੱਟ ਹੋਵੇਗੀ। ਇਸ ਤੋਂ ਇਲਾਵਾ ਪਿੰਡ ਅੱਡਾ ਟਾਂਗਰਾ ਵਿੱਚ 14 ਲੱਖ 63 ਹਜ਼ਾਰ ਰੁਪਏ ਨਾਲ 0.330 ਕਿਲੋਮੀਟਰ ਲੰਬੀਆਂ ਤੇ 10 ਫੁੱਟ ਚੌੜੀਆਂ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।ਉਨ੍ਹਾਂ ਹੋਰ ਦੱਸਿਆ ਕਿ ਪਿੰਡ ਜੰਡ ਤੋਂ ਮਲਕਪੁਰ ਤੱਕ 1.71 ਕਿਲੋਮੀਟਰ ਲੰਬੀ ਸੜਕ 54 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸਦੇ ਨਾਲ ਹੀ ਪਿੰਡ ਠੱਠੀਆਂ ਤੋਂ ਸੁੱਖੇਵਾਲ ਤੱਕ 1.45 ਕਿਲੋਮੀਟਰ ਲੰਬੀ ਸੜਕ ਦੀ ਸਪੈਸ਼ਲ ਰਿਪੇਅਰ ਲਈ 27 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਦੋਹਾਂ ਸੜਕਾਂ ਦੀ ਚੌੜਾਈ 10 ਫੁੱਟ ਹੋਵੇਗੀ। ਸ: ਈ.ਟੀ.ਓ. ਨੇ ਦੱਸਿਆ ਕਿ ਸਬੰਧਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਹਨਾਂ ਨੂੰ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਢਿਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਆਮ ਜਨਤਾ ਦਾ ਪੈਸਾ ਹੈ ਅਤੇ ਆਮ ਜਨਤਾ ਦੇ ਹਿੱਤਾਂ ਵਿੱਚ ਹੀ ਲਗਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਉਣਤਾਈ ਨਜ਼ਰ ਆਵੇ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸੇ ਸਮੇਂ ਹੀ ਉਸ ਨੂੰ ਦੂਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

Have something to say? Post your comment

 

More in Majha

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ