ਸਮਾਣਾ : ਹਲਕਾ ਸਮਾਣਾ ਦੀ ਗ੍ਰੀਨ ਸਿਟੀ ਕਲੋਨੀ ਵਿਖੇ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਪ੍ਰਧਾਨ ਯੁੱਧ ਨਸ਼ਿਆ ਵਿਰੁੱਧ ਅਤੇ ਹਰਸ਼ਵੀਰ ਸਿੰਘ ਵਿਰਕ ਬਲਾਕ ਪ੍ਰਧਾਨ ਵੱਲੋਂ ਆਯੋਜਿਤ ਵੱਖ-ਵੱਖ ਮੀਟਿੰਗਾਂ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਵਿੱਚ ਹਲਕੇ ਦੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਰਹੇ, ਜਿਨ੍ਹਾਂ ਨਾਲ ਸ. ਬਰਸਟ ਨੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਵਲੰਟੀਅਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਵਰਕਰਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਨਿਸ਼ਠਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਤਾਕਤ ਉਸਦੇ ਜਮੀਨੀ ਪਧਰ ‘ਤੇ ਕੰਮ ਕਰਨ ਵਾਲੇ ਵਲੰਟੀਅਰ ਹਨ। ਪਾਰਟੀ ਦੀਆਂ ਨੀਤੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ-ਹਿਤੈਸ਼ੀ ਫੈਸਲੇ ਲੋਕਾਂ ਤੱਕ ਪਹੁੰਚਾਉਣ ਵਿੱਚ ਵਲੰਟੀਅਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਸਾਰੇ ਪਾਰਟੀ ਦੇ ਹੱਕ ਵਿੱਚ ਲਾਮਬੰਦ ਹੋਣ ਅਤੇ ਹਲਕੇ ਵਿੱਚ ਪਾਰਟੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਹਨਤ ਕਰਨ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਹੀ ਅਹਿਮ ਕਦਮ ਚੁੱਕੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਦੌਰਾਨ ਮਿਸਾਲੀ ਕਾਰਜ ਕਰਦਿਆਂ ਹੋਇਆ ਸਾਰਿਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ। ਇਸ ਮੌਕੇ ਬਲਜਿੰਦਰ ਸਿੰਘ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਧਾਨ, ਰਾਮ ਸਿੰਘ, ਜਰਨੈਲ ਕੋਟਲਾ, ਗਿੰਨੀ ਖੰਗੂੜਾ, ਰਵਿੰਦਰ ਬਾਲੀ, ਅੰਗਰੇਜ ਭੁੱਲਰ, ਦਵਿੰਦਰ ਗਿੱਲ, ਬਿੰਦਰ ਨਾਗਰ, ਡਾ. ਹਰਬੰਸ ਵਿਰਕ, ਬਲਵਿੰਦਰ ਗਾਜੀਪੁਰ, ਸੰਦੀਪ ਸ਼ਰਮਾ ਸੋਸ਼ਲ ਮੀਡੀਆ ਇੰਚਾਰਜ ਸਮਾਣਾ, ਹਰਜੀਤ ਕਕਰਾਲਾ, ਵਿਸ਼ਾਲ ਕੰਬਾਈਨ ਐਮ.ਡੀ. ਜਗਤਾਰ ਮੰਕੂ, ਸੁਖਵੀਰ ਵਿਰਕ, ਸੁਖਵਿੰਦਰ ਫੌਜੀ, ਸੁਖਾ ਮਲ੍ਹੀ, ਸੰਜੂ ਗਰਗ ਸਮੇਤ ਹੋਰ ਵੀ ਮੌਜੂਦ ਰਹੇ।
.........................................