Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

April 21, 2026 10:03 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਕਾਰਡ ਬਣਾਉਣ ਲਈ  ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
 ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਐੱਨ.ਐੱਸ. ਐੱਸ. ਵਿਭਾਗ ਅਤੇ ਕੰਪਿਊਟਰ ਸੈਂਟਰ ਦੇ ਸਹਿਯੋਗ ਨਾਲ਼ ਯੂਨੀਵਰਸਿਟੀ ਕੈਂਪਸ ਅਤੇ ਅਰਬਨ ਅਸਟੇਟ ਦੇ ਵਸਨੀਕਾਂ ਲਈ ਲਗਾਏ ਜਾ ਰਹੇ ਇਸ ਵਿਸ਼ੇਸ਼ ਐਨਰੋਲਮੈਂਟ ਕੈਂਪ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨਾ ਅਤੇ ਉਨ੍ਹਾਂ ਦੇ ਕਾਰਡ ਜਾਰੀ ਕਰਨਾ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਗਦੀ ਰਹਿਤ) ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਉਪਰਾਲਾ ਯੂਨੀਵਰਸਿਟੀ ਦੀ ਸਮਾਜਿਕ ਜ਼ਿੰਮੇਵਾਰੀ ਅਤੇ ਕੈਂਪਸ ਨਿਵਾਸੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਆਮ ਲੋਕਾਂ ਲਈ ਮਦਦਗਾਰ ਰਹੇਗਾ ਕਿਉਂਕਿ ਕੈਂਪ ਦੌਰਾਨ ਸਿਖਲਾਈ ਪ੍ਰਾਪਤ ਸਟਾਫ਼ ਅਤੇ ਵਾਲੰਟੀਅਰਾਂ ਦੀ ਮਦਦ ਨਾਲ਼ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਖਾਲਾ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਉਪਰਾਲੇ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਮੈਡੀਕਲ ਐਮਰਜੈਂਸੀ ਦੌਰਾਨ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਸਬੰਧੀ ਸਰਕਾਰ ਵੱਲੋਂ ਉਠਾਇਆ ਗਿਆ ਇਹ ਕਦਮ ਬੇਹੱਦ ਸਲਾਹੁਣਯੋਗ ਹੈ ਜਿਸ ਨਾਲ਼ ਆਮ ਲੋਕਾਂ 'ਤੇ ਆਰਥਿਕ ਬੋਝ ਨਹੀਂ ਪਵੇਗਾ। ਉਨ੍ਹਾਂ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਇਸ ਯੋਜਨਾ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਨੀ ਨੇ ਦੱਸਿਆ ਕਿ ਇਹ ਕੈਂਪ ਜੋ ਕਿ ਪਹਿਲਾਂ 24 ਅਪ੍ਰੈਲ ਤੱਕ ਸੀ ਅਤੇ ਹੁਣ ਕੁੱਝ ਹੋਰ ਦਿਨ ਲਈ  ਕੰਪਿਊਟਰ ਸੈਂਟਰ ਲੈਬ ਵਿਖੇ ਯੂਨੀਵਰਸਿਟੀ ਦੇ ਕੰਮਕਾਜੀ ਸਮੇਂ ਦੌਰਾਨ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਕਰਵਾਉਣ ਲਈ ਸਬੰਧਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਆਧਾਰ ਕਾਰਡ, ਵੋਟਰ ਆਈ.ਡੀ. ਕਾਰਡ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਨਾਲ਼ ਲੈ ਕੇ ਆਉਣਾ ਜ਼ਰੂਰੀ ਹੈ। ਆਪਣੇ ਇਨ੍ਹਾਂ ਅਸਲ ਦਸਤਾਵੇਜ਼ਾਂ ਦੇ ਨਾਲ਼-ਨਾਲ਼ ਉਨ੍ਹਾਂ ਦੀਆਂ ਫੋਟੋ ਸਟੈਟ ਕਾਪੀਆਂ ਵੀ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ ਗਈ ਹੈ।
 
 
 

Have something to say? Post your comment

 

More in Malwa

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਪੰਜਾਬੀ ਯੂਨੀਵਰਸਿਟੀ ਵਿਖੇ ਅਨੁਵਾਦ ਵਰਕਸ਼ਾਪ ਸ਼ੁਰੂ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ

ਬਸੰਤ ਕੁਮਾਰ ਪਰਜਾਪਤ ਨੇ ਬੇਟੀ ਤਮੰਨਾ ਦਾ ਡਾ. ਅੰਬੇਦਕਰ ਜੀ ਦੀ ਤਸਵੀਰ ਨਾਲ ਕੀਤਾ ਸਨਮਾਨ