Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

April 21, 2026 10:09 PM
Rozana Sehaj times
ਬਠਿੰਡਾ/ਰਾਮਪੁਰਾ ਫੂਲ : ਸੀ.ਬੀ.ਐੱਸ.ਈ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਹੱਦ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀ ਕਰਮਵੀਰ ਸਿੰਘ ਨੇ 98.4 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਦੀ ਗਰਗ ਨੇ 98 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਦੀਪਾਂਜਲੀ ਨੇ 97.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਇਲਾਵਾ ਨੁਪੁਰ ਨੇ 97 ਫੀਸਦੀ, ਅਹਿਮਜੀਤ ਸਿੰਘ ਨੇ 94.2 ਫੀਸਦੀ, ਹਰਮਨ ਕੌਰ ਨੇ 93.8 ਫੀਸਦੀ, ਏਜ਼ਲ ਨੇ 93.2 ਫੀਸਦੀ ਅਤੇ ਮਨਿੰਦਰ ਕੌਰ ਤੇ ਜੈਸਮੀਨ ਕੌਰ ਨੇ 91.4 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਸ਼ੀ ਸਿੰਗਲਾ, ਰਜਿੰਦਰ ਜ਼ਿੰਦਲ ਅਤੇ ਰਾਕੇਸ਼ ਸਹਾਰਾ, ਜਨਰਲ ਸਕੱਤਰ ਡਾ. ਨਰਿੰਦਰ ਬਾਂਸਲ, ਕੈਸ਼ੀਅਰ ਕੈਲਾਸ਼ ਕੌਸ਼ਿਕ, ਪ੍ਰਿੰਸੀਪਲ ਉਪਮਾ ਸਿੰਗਲਾ ਅਤੇ ਸਮੂਹ ਕਮੇਟੀ ਮੈਂਬਰਾਂ ਨੇ 100 ਫੀਸਦੀ ਨਤੀਜਾ ਆਉਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
 
 
 
 
 

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਅਨੁਵਾਦ ਵਰਕਸ਼ਾਪ ਸ਼ੁਰੂ

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ

ਬਸੰਤ ਕੁਮਾਰ ਪਰਜਾਪਤ ਨੇ ਬੇਟੀ ਤਮੰਨਾ ਦਾ ਡਾ. ਅੰਬੇਦਕਰ ਜੀ ਦੀ ਤਸਵੀਰ ਨਾਲ ਕੀਤਾ ਸਨਮਾਨ