Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ

April 22, 2026 04:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭੀਖ ਮੰਗਣ ਵਿਰੁੱਧ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਦੇ ਅਧਿਕਾਰੀਆਂ ਨੇ ਸੁਨਾਮ ਵਿਖੇ ਇੱਕ ਬੱਚੇ ਨੂੰ ਰੈਸਕਿਊ ਕੀਤਾ ਹੈ। ਜ਼ਿਲ੍ਹਾ  ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਮੁਹਿੰਮ ਦਾ ਮੁੱਖ ਉਦੇਸ਼ ਦੱਸਦਿਆਂ ਆਖਿਆ ਕਿ ਸੜਕਾਂ, ਬਾਜ਼ਾਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਨਾ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਲੋੜੀਂਦੇ ਕਦਮ ਚੁੱਕਣੇ ਸਨ। ਚੈਕਿੰਗ ਦੌਰਾਨ ਟੀਮ ਵੱਲੋਂ ਸੁਨਾਮ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਗਈ। ਇਸ ਦੌਰਾਨ ਇੱਕ ਬੱਚਾ ਭੀਖ ਮੰਗਦਾ ਹੋਇਆ ਪਾਇਆ ਗਿਆ, ਜਿਸ ਨੂੰ ਟੀਮ ਵੱਲੋਂ ਤੁਰੰਤ ਰੈਸਕਿਊ ਕਰਕੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ। ਇਸ ਚੈਕਿੰਗ ਮੁਹਿੰਮ ਵਿੱਚ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਦੀ ਸਾਂਝੀ ਟੀਮ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ। ਸਿੱਖਿਆ ਵਿਭਾਗ ਤੋਂ ਗੁਰਜਿੰਦਰ ਸਿੰਘ, ਪੁਲਿਸ ਵਿਭਾਗ ਤੋਂ ਗੁਰਚਰਨ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀਮਤੀ ਨਿਰਮਲ ਕੌਰ ਅਤੇ ਰੂਪਿੰਦਰ ਸਿੰਘ , ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਸ਼ਾਮਲ ਰਹੇ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਭੀਖ ਮੰਗਣ ਵਰਗੀਆਂ ਸਮਾਜਿਕ ਕੁਰਿਵਾਜਾਂ ਤੋਂ ਬਚਾਉਣਾ ਵਿਭਾਗ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਬੱਚਾ ਭੀਖ ਮੰਗਦਾ ਹੋਇਆ ਵੇਖਿਆ ਜਾਵੇ ਤਾਂ ਤੁਰੰਤ ਜਾਣਕਾਰੀ ਸਬੰਧਿਤ ਮਹਿਕਮੇ ਨੂੰ ਦਿੱਤੀ ਜਾਵੇ।

Have something to say? Post your comment

 

More in Malwa

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਪੰਜਾਬੀ ਯੂਨੀਵਰਸਿਟੀ ਵਿਖੇ ਅਨੁਵਾਦ ਵਰਕਸ਼ਾਪ ਸ਼ੁਰੂ

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ