Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

April 22, 2026 06:25 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਮਜ਼ਦੂਰ ਦਿਹਾੜੇ ਮੌਕੇ ਪਹਿਲੀ ਮਈ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਦੀ ਆ ਰਹੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਠੇਕਾ ਮੁਲਾਜ਼ਮ ਪਹਿਲੀ ਮਈ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਧਰਨਾ ਦੇਣਗੇ, ਜਥੇਬੰਦੀ ਦੇ ਸੈਂਕੜੇ ਕਾਰਕੁੰਨ ਧਰਨੇ ਵਿੱਚ ਸ਼ਮੂਲੀਅਤ ਕਰਨਗੇ । ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕਬਜ਼ਾ ਕਰਨ ਲਈ ਯਤਨਸ਼ੀਲ ਹੈ ਕਿਸਾਨ ਅਜਿਹੇ ਵਰਤਾਰੇ ਦਾ ਵਿਰੋਧ ਕਰਨ ਲਈ  24 ਅਪਰੈਲ ਨੂੰ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣਗੇ । ਕਿਸਾਨ ਆਗੂਆਂ ਨੇ ਕਿਹਾ ਕਿ ਜਨਤਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ। ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਅੱਖਾਂ ਬੰਦ ਕਰਕੇ ਬੈਠੀ ਹੈ। ਇਸ ਮੌਕੇ ਜਸਵੰਤ ਸਿੰਘ ਤੋਲਾਵਾਲ, ਬਹਾਦਰ ਸਿੰਘ ਭੁਟਾਲ , ਬੰਟੀ ਮੂਣਕ, ਹਰਬੰਸ ਸਿੰਘ ਲੱਡਾ, ਹਰਜੀਤ ਸਿੰਘ ਮਹਿਲਾਂ ,ਬਲਵਿੰਦਰ ਸਿੰਘ ਘਨੌੜ ਜੱਟਾਂ, ਜਗਤਾਰ ਸਿੰਘ ਲੱਡੀ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ