Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

April 22, 2026 06:29 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ ਦੇਰੀ ਲਈ ਮਜ਼ਬੂਰ ਹੁੰਦੇ ਰਹੇ, ਮੈਡੀਕਲ ਟੈਸਟਾਂ ਨੂੰ ਟਾਲਦੇ ਰਹੇ ਜਾਂ ਦਵਾਈਆਂ ਅੱਧ -ਵਿਚਕਾਰ ਹੀ ਛੱਡ ਦਿੰਦੇ ਸਨ, ਜਿਸ ਨਾਲ ਪਰਿਵਾਰ ਕਰਜ਼ੇ ਹੇਠ ਆ ਜਾਂਦੇ ਸਨ ਅਤੇ ਸਿਹਤ ਨਤੀਜੇ ਵੀ ਪ੍ਰਭਾਵਿਤ ਹੁੰਦੇ ਸਨ। ਇਹ ਹਾਲਤ, ਜੋ ਸ਼ਹਿਰੀ ਅਤੇ ਪੇਂਡੂ ਦੋਹਾਂ ਖੇਤਰਾਂ ਵਿੱਚ ਵਿਆਪਕ ਸੀ, ਹੁਣ ਹੌਲੀ ਹੌਲੀ ਬਦਲ ਰਹੀ ਹੈ। ਇਸ ਬਦਲਾਅ ਦੇ ਕੇਂਦਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੈ, ਜੋ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਪਹਿਲ ਹੈ ਅਤੇ ਤੇਜ਼ੀ ਨਾਲ ਲੋਕਾਂ ਦੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਵਧਾ ਰਹੀ ਹੈ। ਸਿਰਫ਼ ਤਿੰਨ ਮਹੀਨਿਆਂ ਵਿੱਚ 40 ਲੱਖ ਤੋਂ ਵੱਧ ਹੈਲਥ -ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕਵਰ ਦਿੰਦੇ ਹਨ। ਇਸ ਯੋਜਨਾ ਨੂੰ ਵੱਡੀ ਪੱਧਰ ’ਤੇ ਅਪਣਾਉਣ ਤੋਂ ਇਸਦੀ ਲੋੜ ਅਤੇ ਇਸ਼ ਵਿੱਚ ਲੋਕਾਂ ਦੇ ਭਰੋਸੇ ਦਾ ਪਤਾ ਚੱਲਦਾ ਹੈ। 21 ਅਪ੍ਰੈਲ ਨੂੰ  28,766 ਰਜਿਸਟ੍ਰੇਸ਼ਨ ਹੋਏ, ਜੋ ਇਹ ਸੰਕੇਤ ਦਿੰਦੇ ਹਨ ਕਿ ਸਿਹਤ ਪ੍ਰਣਾਲੀ ਹੁਣ ਹੋਰ ਜ਼ਿਆਦਾ ਜਵਾਬਦੇਹ, ਸਮਾਵੇਸ਼ੀ ਅਤੇ ਲੋਕ-ਕੇਂਦ੍ਰਿਤ ਬਣ ਰਹੀ ਹੈ। ਜ਼ਿਲ੍ਹਿਆਂ ਵਿੱਚ ਇਸ ਯੋਜਨਾ ਦਾ ਸਕਾਰਾਤਮਕ ਪ੍ਰਭਾਵ ਸਪੱਸ਼ਟ ਦਿਖਾਈ ਦੇ ਰਿਹਾ ਹੈ। ਲੁਧਿਆਣਾ 4.20 ਲੱਖ ਕਾਰਡਾਂ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਪਟਿਆਲਾ (3.82 ਲੱਖ) ਅਤੇ ਜਲੰਧਰ (2.85 ਲੱਖ) ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਯੋਜਨਾ ਦੀ ਪਹੁੰਚ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਿਤ ਨਹੀਂ ਰਹੀ। ਹੁਸ਼ਿਆਰਪੁਰ, ਅੰਮ੍ਰਿਤਸਰ, ਮਾਨਸਾ, ਫਾਜ਼ਿਲਕਾ ਅਤੇ ਬਰਨਾਲਾ ਵਰਗੇ ਟਾਇਰ-2 ਅਤੇ ਟਾਇਰ-3 ਜ਼ਿਲ੍ਹਿਆਂ ਵਿੱਚ ਵੀ ਇਸਦੀ ਵਰਤੋਂ ਲਗਾਤਾਰ ਵਧ ਰਹੀ ਹੈ, ਜੋ ਦਰਸਾਉਂਦੀ ਹੈ ਕਿ ਸਰਕਾਰ ਦੀ ਇਹ ਸਿਹਤ ਪਹਿਲ ਛੋਟੇ ਕਸਬਿਆਂ ਤੱਕ ਤੇਜ਼ੀ ਨਾਲ ਪਹੁੰਚ ਰਹੀ ਹੈ, ਜਿੱਥੇ ਇਸਦੀ ਸਭ ਤੋਂ ਵੱਧ ਲੋੜ ਸੀ। ਇਸ ਬਦਲਾਅ ਦੀ ਸਭ ਤੋਂ ਵੱਡੀ ਪੁਸ਼ਟੀ ਜ਼ਮੀਨੀ ਪੱਧਰ ਤੋਂ ਦਿਖਾਈ ਦੇ ਰਹੀ ਹੈ। ਸਬ-ਡਿਵਿਜ਼ਨਲ ਹਸਪਤਾਲ ਖੰਨਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰ ਸਿੰਘ ਭਸੀਨ ਕਹਿੰਦੇ ਹਨ, “ਸਿਹਤ ਸੇਵਾ ਕਿਸੇ ਵਿਸ਼ੇਸ਼ ਅਧਿਕਾਰ ਵਾਂਗ ਨਹੀਂ ਹੋਣੀ ਚਾਹੀਦੀ। ਪਹਿਲਾਂ ਕਵਰੇਜ ਸੀਮਿਤ ਸੀ, ਪਰ ਹੁਣ ਹਰ ਨਿਵਾਸੀ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਅੱਗੇ ਦੱਸਦੇ ਹਨ, “ਹਾਲੀਆ ਮਹੀਨਿਆਂ ਵਿੱਚ ਅਸੀਂ 200 ਤੋਂ ਵੱਧ ਗਾਲਬਲੈਡਰ (ਪਿੱਤੇ ਦੀਆਂ) ਸਰਜਰੀਆਂ ਕੀਤੀਆਂ ਹਨ। ਆਮ ਤੌਰ ’ਤੇ ਇਸਦੀ ਲਾਗਤ 40,000 ਤੋਂ ₹80,000 ਰੁਪਏ ਹੁੰਦੀ ਹੈ, ਪਰ ਮਰੀਜ਼ਾਂ ਨੂੰ ਇਸ ਯੋਜਨਾ ਅਧੀਨ ਕੋਈ ਭੁਗਤਾਨ ਨਹੀਂ ਕਰਨਾ ਪਿਆ। ਉਹ ਕਹਿੰਦੇ ਹਨ, “ਗੋਡੇ ਅਤੇ ਚੂਲੇ ਦੀ ਰੀਪਲੇਸਮੈਂਟ, ਜਿੰਨ੍ਹਾਂ ਦੀ ਲਾਗਤ 1 ਲੱਖ ਰੁਪਏ ਤੋਂ ਵੱਧ ਹੈ, ਹੁਣ ਰੋਜ਼ਮਰ੍ਹਾ ਆਧਾਰ ‘ਤੇ ਮੁਫ਼ਤ ਹੋ ਰਹੇ ਹਨ। ਅਸੀਂ ਹਰ ਰੋਜ਼ ਲਗਭਗ 10 ਸਰਜਰੀਆਂ ਕਰਦੇ ਹਾਂ, ਉਹ ਵੀ ਸਾਰੀਆਂ ਨਕਦੀ ਰਹਿਤ। ਐਮਰਜੈਂਸੀ ਦੇਖਭਾਲ ਬਾਰੇ ਡਾ. ਭਸੀਨ ਦੱਸਦੇ ਹਨ, “ਐਸ-ਟੀ ਐਲੀਵੇਸ਼ਨ ਮਾਇਓਕਾਰਡੀਅਲ ਇਨਫਾਰਕਸ਼ਨ (ਐਸਟੀਈਐਮਆਈ) ਹਾਰਟ -ਅਟੈਕ ਵਿੱਚ ਹਰ ਮਿੰਟ ਮਹੱਤਵਪੂਰਨ ਹੁੰਦਾ ਹੈ। ਟੈਨੇਕਟੇਪਲਾਜ਼ ਨਾਮ ਦੀ ਥ੍ਰੋਮਬੌਲੀਟਿਕ ਦਵਾਈ (ਖੂਨ ਦੇ ਥੱਕਿਆਂ ਨੂੰ ਘੋਲਣ ਵਾਲੀ), ਜੋ ਹਾਰਟ -ਅਟੈਕ ਦੌਰਾਨ ਖੂਨ ਦੇ ਥੱਕਿਆਂ ਨੂੰ ਤੇਜ਼ੀ ਨਾਲ ਘੋਲਣ ਲਈ ਵਰਤੀ ਜਾਂਦੀ ਹੈ, ਨਾਲ ਅਸੀਂ ਖੂਨ ਦਾ ਪ੍ਰਵਾਹ ਜਲਦੀ ਬਹਾਲ ਕਰਦੇ ਹਾਂ ਅਤੇ ਹੁਣ ਤੱਕ ਅਸੀਂ ਕਰੀਬ 100 ਮਰੀਜ਼ਾਂ ਦੀ ਜਾਨ ਬਚਾਈ ਹੈ।

ਬਰਨਾਲਾ ਦੇ ਅਰਥੋਪੀਡਿਕ ਸਰਜਨ ਡਾ. ਕਰਨ ਚੋਪੜਾ ਵੀ ਇਸੇ ਤਰ੍ਹਾਂ ਦੇ ਬਦਲਾਅ ਦੀ ਪੁਸ਼ਟੀ ਕਰਦੇ ਹੋਏ ਕਹਿੰਦੇ ਹਨ, “ਪਹਿਲਾਂ ਮਰੀਜ਼ ਮਹੀਨਿਆਂ ਤੱਕ ਸਰਜਰੀ ਟਾਲਦੇ ਸਨ ਅਤੇ ਹੁਣ ਉਹ ਤੁਰੰਤ ਇਲਾਜ ਲਈ ਆ ਰਹੇ ਹਨ। ਹਰ ਸਰਜਰੀ ਪਿੱਛੇ ਲੋਕਾਂ ਨੂੰ 1–1.5 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਯੋਜਨਾ ਦੇ ਉਦੇਸ਼ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਹਤ ਸੇਵਾ ਮਰੀਜ਼ ਦੀ ਭੁਗਤਾਨ ਸਮਰੱਥਾ ’ਤੇ ਨਿਰਭਰ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਤੱਕ ਦਾ ਕਵਰ ਮਿਲ ਰਿਹਾ ਹੈ। ਸਾਡਾ ਉਦੇਸ਼ ਹੈ ਕਿ ਬਿਨਾਂ ਕਿਸੇ ਆਰਥਿਕ ਬੋਝ ਦੇ ਹਰ ਘਰ-ਪਰਿਵਾਰ ਤੱਕ ਮਿਆਰੀ ਇਲਾਜ ਪਹੁੰਚੇ। ਭਗਵੰਤ ਮਾਨ ਸਰਕਾਰ ਸਿਰਫ਼ ਸਿਹਤ ਢਾਂਚੇ ਦਾ ਵਿਸਥਾਰ ਨਹੀਂ ਕਰ ਰਹੀ, ਸਗੋਂ ਨਾਗਰਿਕਾਂ ਅਤੇ ਪ੍ਰਣਾਲੀ ਦੇ ਦਰਮਿਆਨ ਸਬੰਧਾਂ ਨੂੰ ਵੀ ਮੁੜ ਪਰਿਭਾਸ਼ਿਤ ਕਰ ਰਹੀ ਹੈ। ਆਰਥਿਕ ਰੁਕਾਵਟਾਂ ਨੂੰ ਦੂਰ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਲਾਜ ਨਾਲ ਜੁੜੇ ਫੈਸਲੇ ਖਰਚ ਦੇ ਆਧਾਰ ’ਤੇ ਨਹੀਂ, ਸਗੋਂ ਲੋੜ ਦੇ ਆਧਾਰ ’ਤੇ ਲਏ ਜਾਣ। ਪੰਜਾਬ ਭਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਭ ਤੋਂ ਵੱਡਾ ਬਦਲਾਅ ਮਨੋਵਿਗਿਆਨਕ ਪੱਧਰ ’ਤੇ ਹੈ—ਡਰ ਵਿੱਚ ਸਪੱਸ਼ਟ ਤੌਰ 'ਤੇ ਕਮੀ ਆਈ ਹੈ ਅਤੇ ਹੁਣ ਪਰਿਵਾਰ ਹਾਲਾਤ ਖ਼ਰਾਬ ਤੱਕ ਉਡੀਕ ਕਰਨ ਦੀ ਬਜਾਏ ਬੀਮਾਰੀ ਦੇ ਸ਼ੁਰੂਆਤੀ ਲੱਛਣਾਂ ’ਤੇ ਹੀ ਇਲਾਜ ਲੈਣ ਲਈ ਅੱਗੇ ਆ ਰਹੇ ਹਨ। ਇਹ ਉਹ ਪ੍ਰਸ਼ਾਸਨ ਹੈ ਜੋ ਸਿੱਧੇ ਲੋਕਾਂ ਦੇ ਜੀਵਨ ਵਿੱਚ ਵੱਡੇ ਤੇ ਸੁਧਾਰਾਤਮਕ ਬਦਲਾਅ ਲਿਆ ਰਿਹਾ ਹੈ। ਇਹ ਉਹ ਸੁਧਾਰ ਹੈ ਜੋ ਮਾਣ-ਸਨਮਾਨ ਨੂੰ ਮੁੜ ਸਥਾਪਿਤ ਕਰਦਾ ਹੈ; ਅਤੇ ਇਹ ਭਗਵੰਤ ਮਾਨ ਸਰਕਾਰ ਹੈ, ਜੋ ਸਿਹਤ ਸੇਵਾਵਾਂ ਨੂੰ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਇੱਕ ਅਧਿਕਾਰ ਵਜੋਂ ਯਕੀਨੀ ਬਣਾ ਰਹੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ