Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ

April 22, 2026 06:37 PM
Rozana Sehaj times
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ ਡੱਬ) : ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਕੌਸ਼ਲ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਲੈਕਮੇ ਅਕੈਡਮੀ, ਪੁਤਲੀਘਰ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਉਕਤ ਵਰਕਸ਼ਾਪ ਦਾ ਉਦੇਸ਼ ਵਿਦਿਆਰਥਣਾਂ ਨੂੰ ਬਿਊਟੀ ਅਤੇ ਵੈੱਲਨੈੱਸ ਉਦਯੋਗ ਦੇ ਨਵੇਂ ਰੁਝਾਨਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ’ਚ ਪ੍ਰੋਫੈਸ਼ਨਲ ਹੁਨਰ ਵਿਕਸਿਤ ਕਰਨਾ ਸੀ। ਇਸ ਮੌਕੇ ਪ੍ਰਿੰ: ਡਾ. ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਅਕੈਡਮੀ ਦੇ ਮਾਹਿਰ ਟ੍ਰੇਨਰਾਂ ਦੀ ਟੀਮ ਨੇ ਵਿਦਿਆਰਥਣਾਂ ਨੂੰ ਹੇਅਰ ਸਟਾਇਲਿੰਗ, ਹੇਅਰ ਕਲਰਿੰਗ, ਸਕਿਨ ਕੇਅਰ ਅਤੇ ਮੈਕਅਪ ਦੇ ਨਵੇਂ ਤਰੀਕਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਵਰਕਸ਼ਾਪ ਦੌਰਾਨ ਲਾਈਵ ਡੈਮੋਨਸਟਰੇਸ਼ਨ ਰਾਹੀਂ ਵਿਦਿਆਰਥਣਾਂ ਨੂੰ ਪ੍ਰੈਕਟੀਕਲ ਤਜਰਬਾ ਵੀ ਪ੍ਰਦਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਸਿੱਖਣ ਦਾ ਇਕ ਨਵਾਂ ਮੌਕਾ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥਣਾਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ’ਚ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਪ੍ਰੈਕਟੀਕਲ ਅਤੇ ਪ੍ਰੋਫੈਸ਼ਨਲ ਸਕਿਲਜ਼ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਉਕਤ ਵਰਕਸ਼ਾਪ ਸ੍ਰੀਮਤੀ ਸੀਮਾ, ਸ੍ਰੀਮਤੀ ਸਲੋਨੀ, ਸ੍ਰੀਮਤੀ ਕਾਵਿਆ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਅਕੈਡਮੀ ਦੇ ਟਰੇਨਰਾਂ ਨੇ ਵਿਦਿਆਰਥਣਾਂ ਨੂੰ ਉਦਯੋਗ ਦੇ ਮੌਜੂਦਾ ਮਾਪਦੰਡਾਂ ਅਤੇ ਕੈਰੀਅਰ ਦੇ ਮੌਕਿਆਂ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਬਿਊਟੀ ਇੰਡਸਟਰੀ ’ਚ ਕਈ ਕਿਸਮ ਦੇ ਰੁਜ਼ਗਾਰ ਦੇ ਮੌਕੇ ਉਪਲਬਧ ਹਨ ਅਤੇ ਜੇਕਰ ਵਿਦਿਆਰਥਣਾਂ ਇਸ ਖੇਤਰ ’ਚ ਪ੍ਰੋਫੈਸ਼ਨਲ ਤੌਰ ’ਤੇ ਤਿਆਰੀ ਕਰਦੀਆਂ ਹਨ ਤਾਂ ਉਹ ਆਪਣਾ ਭਵਿੱਖ ਸਫਲਤਾ ਨਾਲ ਨਿਰਮਾਣ ਕਰ ਸਕਦੀਆਂ ਹਨ। ਇਸ ਮੌਕੇ ਪ੍ਰਿੰ: ਮਲਹੋਤਰਾ ਨੇ ਅਕੈਡਮੀ ਦੀ ਟੀਮ ਦਾ ਧੰਨਵਾਦ ਕਰਦਿਆਂ ਉਮੀਦ ਜਾਹਿਰ ਕੀਤੀ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਸਾਂਝੇ ਉਪਰਾਲੇ ਹਮੇਸ਼ਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਵਰਕਸ਼ਾਪ ਨੇ ਵਿਦਿਆਰਥਣਾਂ ਦੇ ਵਿਅਕਤੀਗਤ ਅਤੇ ਪ੍ਰੋਫੈਸ਼ਨਲ ਵਿਕਾਸ ’ਚ ਅਹਿਮ ਯੋਗਦਾਨ ਪਾਇਆ।

Have something to say? Post your comment

 

More in Majha

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ