Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

April 22, 2026 06:42 PM
Rozana Sehaj times
ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ, ਖਰੀਦ, ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਸਮ ਖਰਾਬ ਹੋਣ ਕਾਰਨ ਕਣਕ ਵਿੱਚ ਨਮੀ ਦੀ ਮਾਤਰਾ ਵੱਧ ਸਕਦੀ ਹੈ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਧਿਆਨ ਨਾਲ ਕਰਨ ਤਾਂ ਜੋ ਕਟਾਈ ਸਮੇਂ ਕਣਕ ਵਿੱਚ ਨਮੀ ਦੀ ਮਾਤਰਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 279974 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 230452 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਪਨਗ੍ਰੇਨ ਵਲੋਂ 11823 ਮੀਟ੍ਰਿਕ ਟਨ, ਮਾਰਕਫੈਡ ਵਲੋਂ 12008.75 ਮੀਟ੍ਰਿਕ ਟਨ, ਪਨਸਪ ਵੱਲੋਂ 10903 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 6669 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ 07:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜਿਲ੍ਹੇ ਦੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਟਾਈ ਉਪਰੰਤ ਕਣਕ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਅਤੇ ਨਾੜ੍ਹ ਨੂੰ ਅੱਗ ਨਾ ਲਗਾਉਣ। ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
 
 

Have something to say? Post your comment

 

More in Malwa

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ