Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

April 22, 2026 07:26 PM
Rozana Sehaj times
ਸਮਾਣਾ  : ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ, ਪਿੰਡ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਅਰਨਬ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਧਰਤੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡਾ ਸਭ ਦਾ ਮੁਢਲਾ ਫਰਜ਼ ਹੈ। ਉਨ੍ਹਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਅੱਜ ਪੌਦੇ ਲਗਾਵਾਂਗੇ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਰਹਿ ਸਕਣਗੀਆਂ। ਇਸੇ ਦੌਰਾਨ ਵਿਕਾਸ ਸਿੰਘਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਕੁਦਰਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਵਿਸ਼ੇਸ਼ ਸਮਾਗਮ ਵਿੱਚ ਐਸ.ਡੀ.ਐਮ. ਪਾਤੜਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਵਿੱਚ ਨਵਾਂ ਜੋਸ਼ ਭਰਿਆ। ਐਸ.ਡੀ.ਐਮ. ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਨੇ ਪਾਣੀ ਦੀ ਬਚਤ ਕਰਨ ਬਾਰੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਖਜ਼ਾਨਾ ਹੈ ਅਤੇ ਸਾਨੂੰ ਇਸ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਕਿੱਲਤ ਨਾ ਆਵੇ। ਐਸ.ਡੀ.ਐਮ. ਸਾਹਿਬ ਦੇ ਇਨ੍ਹਾਂ ਵਿਚਾਰਾਂ ਨੇ ਬੱਚਿਆਂ ਨੂੰ ਵਾਤਾਵਰਣ ਦੀ ਰੱਖਿਆ ਲਈ ਇੱਕ ਨਵੀਂ ਸੇਧ ਦਿੱਤੀ। ਸਕੂਲ ਪ੍ਰਬੰਧਕਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਨੇ ਮਿਲ ਕੇ ਧਰਤੀ ਨੂੰ ਬਚਾਉਣ ਦਾ ਅਹਿਦ ਲਿਆ।
 
 
 
 

Have something to say? Post your comment

 

More in Malwa

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ