Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

April 22, 2026 08:12 PM
Rozana Sehaj times
ਖਨੌਰੀ : ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਵਿਖੇ ਵਿਸ਼ਵ ਧਰਤੀ ਦਿਵਸ ਧਰਤੀ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਵਾਤਾਵਰਣ ਸੰਰੱਖਣ ਦਾ ਸੰਦੇਸ਼ ਦਿੰਦਿਆਂ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਅਤੇ ਇੱਕ ਲਘੁ ਨਾਟਕ ਰਾਹੀਂ ਕੁਦਰਤ ਦੀ ਮਹੱਤਤਾ ਨੂੰ ਦਰਸਾਇਆ। ਬੱਚਿਆਂ ਨੇ ਦਰੱਖਤਾਂ ਨੂੰ ਨਾ ਕੱਟਣ, ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ।
ਨੰਨੇ-ਮੁੰਨੇ ਬੱਚਿਆਂ ਨੇ ਛੋਟੇ-ਛੋਟੇ ਗਮਲਿਆਂ ਵਿੱਚ ਬੀਜ ਲਗਾ ਕੇ ਪੌਦੇ ਉਗਾਉਣ ਦੀ ਪ੍ਰਕਿਰਿਆ ਸਿੱਖੀ। ਇਸ ਦੇ ਨਾਲ ਹੀ ਬੱਚਿਆਂ ਨੇ ਹੈਂਡ ਪ੍ਰਿੰਟ ਆਰਟ ਰਾਹੀਂ ਦਰੱਖਤਾਂ ਅਤੇ ਪੱਤਿਆਂ ਦੇ ਸੁੰਦਰ ਚਿੱਤਰ ਬਣਾਏ। ਉਨ੍ਹਾਂ ਨੇ ਬੇਕਾਰ ਪਈਆਂ ਵਸਤਾਂ ਤੋਂ ਪੈਂਸਿਲ ਹੋਲਡਰ ਆਦਿ ਤਿਆਰ ਕਰਕੇ ਰੀਸਾਈਕਲਿੰਗ ਦਾ ਵਧੀਆ ਸੰਦੇਸ਼ ਦਿੱਤਾ।
ਅੱਜ ਦੇ ਕਾਰਜਕ੍ਰਮ ਦਾ ਮੁੱਖ ਆਕਰਸ਼ਣ ਬੱਚਿਆਂ ਵੱਲੋਂ ਕੀਤੀਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਰਹੀਆਂ। ਬੱਚਿਆਂ ਨੇ ਪਲਾਸਟਿਕ ਦੀਆਂ ਖਾਲੀ ਬੋਤਲਾਂ ਅਤੇ ਹੋਰ ਬੇਕਾਰ ਸਮੱਗਰੀ ਨਾਲ ਰੱਸੀਆਂ ਨਾਲ ਲਟਕਾਉਣ ਵਾਲੇ ਸੋਹਣੇ ਗਮਲੇ ਤਿਆਰ ਕੀਤੇ। ਇਸ ਤੋਂ ਇਲਾਵਾ, ਪੱਥਰਾਂ ‘ਤੇ ਪੇਂਟਿੰਗ, ਬੋਤਲਾਂ ਦੇ ਢੱਕਣਾਂ ਨਾਲ ਰਿੰਗਾਂ ਅਤੇ ਫੁੱਲਦਾਨ ਬਣਾਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੇ “ਘੱਟ ਵਰਤੋਂ, ਦੁਬਾਰਾ ਵਰਤੋਂ ਅਤੇ ਰੀਸਾਈਕਲਿੰਗ” ਦਾ ਮਹੱਤਵਪੂਰਨ ਸੰਦੇਸ਼ ਦਿੱਤਾ।
ਇਸ ਮੌਕੇ ‘ਤੇ ਗੰਗੋਤਰੀ ਸਦਨ ਦੀ ਅਧਿਆਪਿਕਾ ਗੁਰਸ਼ਰਨ ਕੌਰ ਨੇ ਬੱਚਿਆਂ ਨੂੰ ਧਰਤੀ ਨੂੰ ਬਚਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਾਇਸ ਪ੍ਰਿੰਸੀਪਲ ਇਸ਼ਾਂਤ ਪਾਹਵਾ ਨੇ ਵਿਦਿਆਰਥੀਆਂ ਨੂੰ ਹਰਿਆਲੀ ਵਧਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਅਤੇ ਸਭ ਨੂੰ ਵਾਤਾਵਰਣ ਬਚਾਉਣ ਦੀ ਸਹੁੰ ਦਿਵਾਈ।
ਇਸ ਮੌਕੇ ‘ਤੇ ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਮੈਡਮ ਰੀਨਾ ਚੀਮਾ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਧਰਤੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਧਰਤੀ ਨੂੰ ਹਰਾ-ਭਰਾ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਬੱਚਿਆਂ ਵੱਲੋਂ ਬੇਕਾਰ ਵਸਤਾਂ ਨੂੰ ਦੁਬਾਰਾ ਵਰਤਣ ਦੇ ਯਤਨਾਂ ਦੀ ਖੂਬ ਪ੍ਰਸ਼ੰਸਾ ਕੀਤੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ