Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

April 22, 2026 08:21 PM
Rozana Sehaj times
ਕੋਟਕਪੂਰਾ  :  ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਮ ਅਦਾਮੀ ਪਾਰਟੀ ਦੇ ਬਲਾਕ ਪ੍ਰਧਾਨਾ ਸੰਦੀਪ ਸਿੰਘ ਕੰਮੇਆਣਾ ਅਤੇ ਗੁਰਦੀਪ ਸ਼ਰਮਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਦੀ ਦੁਨੀਆ ਭਰ ਵਿੱਚ ਵਸਦੇ ਹਰ ਇੱਕ ਪੰਜਾਬੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ‘ਆਪ’ ਲੀਡਰਸ਼ਿਪ ਦਾ ਇਸ ਸਖ਼ਤ ਕਾਨੂੰਨ ਨੂੰ ਬਣਾਉਣ ਲਈ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੰਜਾਬ ਉੱਤੇ ਵਾਰੋਂ ਵਾਗੇ ਰਾਜ ਕਰਨ ਵਾਲੀਆਂ ਦੋਵੇਂ ਰਵਾਇਤੀ ਪਾਰਟੀਆਂ ਵੱਲੋਂ ਗੁਰੂ ਸਾਹਿਬ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਜ਼ ਡਰਾਮੇਬਾਜ਼ੀ ਤੋਂ ਵੱਧ ਹੋਰ ਕੁਝ ਵੀ ਨਹੀਂ ਕੀਤਾ। ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਆਪਣੇ ਕਾਰਜਕਾਲ ਦੌਰਾਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਰੂਪ ਦੀ ਸ਼ਰੇਆਮ ਬੇਅਦਬੀ ਕਰਨ ਵਾਲੇ ਲੋਕਾਂ ਦੀ ਖੁੱਲੇਆਮ ਪੁਸ਼ਤ ਪਨਾਹੀ ਕੀਤੀ ਅਤੇ ਸਤਨਾਮ-ਵਾਹਿਗੁਰੂ ਜੀ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਉਤੇ ਸ਼ਰੇਆਮ ਗੋਲੀਆਂ ਚਲਵਾਈਆਂ, ਇੱਥੇ ਹੀ ਬਸ ਨਹੀਂ ਇਸ ਅਖੌਤੀ ਪੰਥਕ ਸਰਕਾਰ ਦੇ ਰਾਜ ਵਿੱਚ ਜਿੰਨੀਆ ਬੇਅਦਬੀਆਂ ਅਤੇ ਜਿਨੀ ਬੇਕਦਰੀ ਸਾਡੇ ਗੁਰੂ ਸਾਹਿਬ ਦੀ ਕੀਤੀ ਅਤੇ ਕਰਵਾਈ ਗਈ ਉਨੀਂ ਤਾਂ ਮੁਗਲਾਂ ਦੇ ਰਾਜ ਵਿੱਚ ਵੀ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਪਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਨੇਕ ਸੇਵਾ ਲੈਣ ਲਈ ਆਕਾਲ ਪੁਰਖ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਹੁਣ ਕਿਸੇ ਦੀ ਵੀ ਹਿੰਮਤ ਨਹੀਂ ਪਵੇਗੀ, ਜੋ ਸਾਡੇ ਗੁਰੂ ਸਾਹਿਬ ਜੀ ਦੇ ਪਵਿੱਤਰ ਸਰੂਪ ਵੱਲ ਕੋਈ ਮਾੜੀ ਅੱਖ ਨਾਲ ਦੇਖ ਵੀ ਸਕੇ। ਭਗਵੰਤ ਸਿੰਘ ਮਾਨ ਨੇ ਬੇਅਦਬੀ ਉਤੇ ਸਖ਼ਤ ਕਾਨੂੰਨ ਬਣਨ ਦੀਆਂ ਦੁਨੀਆਂ ਭਰ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
 

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ