Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

April 22, 2026 08:35 PM
Rozana Sehaj times

ਚੰਡੀਗੜ੍ਹ :  ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ। ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ। ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ। ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ