Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 22, 2026 08:42 PM
Rozana Sehaj times

ਗੁਰਦਾਸਪੁਰ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਫਸਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ। ਗੁਰਦਾਸਪੁਰ ਦਾਣਾ ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਬਾਹੀਆ ਤੋਂ ਕਿਸਾਨ ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਕਣਕ ਲੈ ਕੇ ਆਏ ਸਨ ਅਤੇ ਆਉਂਦੇ ਹੀ ਅੱਜ ਹੀ ਉਨ੍ਹਾਂ ਦੀ ਢੇਰੀ ਖਰੀਦ ਕੀਤੀ ਗਈ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਪੇਮੈਂਟ ਕਰਨ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਨਿਭਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ, ਸਾਫ਼-ਸਫਾਈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ। ਦੱਸਣਯੋਗ ਹੈ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਕ ਟਨ ਫਸਲ ਦੀ ਖਰੀਦ (21 ਅਪ੍ਰੈਲ ਤੱਕ) ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਮਨਜੋਤ ਸਿੰਘ ਡੀ.ਐੱਫ.ਐੱਸ.ਸੀ ਗੁਰਦਾਸਪੁਰ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫਸਰ , ਵਿਜੇ ਕੁਮਾਰ ਡੀ.ਡੀ.ਐੱਮ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ ਅਤੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਹਾਜ਼ਰ ਸਨ।

Have something to say? Post your comment

 

More in Majha

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ