Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

April 22, 2026 08:44 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 417ਵੇਂ ਦਿਨ ਅੱਜ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 417 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  60,008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ