Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

April 22, 2026 09:15 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਹੁਤ ਹੀ ਵਾਜਿਬ ਫੀਸ ਦਰਾਂ ਤੇ ਇਕ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੈਂਟਰ ਦਾ ਦੌਰਾ ਕਰਦੇ ਹੋਏ ਵੱਖ-ਵੱਖ ਕੋਰਸਾਂ ਵਿੱਚ ਦਾਖਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਉਪਰਾਲੇ ਨੂੰ ਲੋਕ ਹਿੱਤ ਦਾ ਵੱਡਾ ਉਪਰਾਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੰਪਿਊਟਰ ਸੈਂਟਰ ਰਾਹੀਂ ਹਰ ਵਰਗ ਦੇ ਬੱਚੇ, ਨੌਜਵਾਨ ਅਤੇ ਬਜ਼ੁਰਗ ਨਾਮਾਤਰ ਫੀਸਾਂ ‘ਤੇ ਕੰਪਿਊਟਰ ਸਿੱਖਿਆ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਹਮੇਸ਼ਾਂ ਗਰੀਬ ਅਤੇ ਲੋੜਵੰਦ ਵਰਗ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦੇ ਸਿਖਿਆਰਥੀਆਂ ਵਿੱਚ ਇੱਕ ਪਿਤਾ ਤੇ ਪੁੱਤਰ ਵੀ ਹਨ, ਜਿਨ੍ਹਾਂ ਵਿੱਚ ਪਿਤਾ ਵਿਜੇ ਕੁਮਾਰ ਸੇਵਾਮੁਕਤੀ ਉਪਰੰਤ ਅਤੇ ਬੇਟਾ ਵਿਵੇਕ ਕੁਮਾਰ ਗ੍ਰੈਜੂਏਸ਼ਨ ਬਾਅਦ ਇਹ ਕੋਰਸ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰ ਵਿੱਚ ਬੇਸਿਕ ਕੰਪਿਊਟਰ (3 ਮਹੀਨੇ), ਪ੍ਰੋਫੈਸ਼ਨਲ ਕੰਪਿਊਟਰ ਕੋਰਸ (6 ਮਹੀਨੇ) ਅਤੇ ਪ੍ਰੋਫੈਸ਼ਨਲ ਟੈਲੀ ਅਕਾਊਂਟੈਂਸੀ (3 ਮਹੀਨੇ) ਦੇ ਕੋਰਸ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 3 ਮਹੀਨੇ ਦੇ ਕੋਰਸ ਲਈ ਫੀਸ 500 ਰੁਪਏ ਪ੍ਰਤੀ ਮਹੀਨਾ ਅਤੇ 6 ਮਹੀਨੇ ਦੇ ਕੋਰਸ ਲਈ 1000 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਕੋਰਸਾਂ ਦੀ ਟਾਇਮਿੰਗ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ ਅਤੇ 11:30 ਵਜੇ ਤੋਂ 1:00 ਵਜੇ ਤੱਕ ਹੋਵੇਗੀ। ਕੋਰਸ ਪੂਰਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਆਈ.ਐਸ.ਓ. ਸਰਟੀਫਾਇਡ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ, ਜੋ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਲਈ ਲਾਭਦਾਇਕ ਸਾਬਤ ਹੋਵੇਗਾ। ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਵੱਲੋਂ ਪਿਛਲੇ ਸਾਲ ਕੁਰਾਲੀ ਵਿੱਚ ਜਨ ਔਸ਼ਧੀ ਸਟੋਰ ਖੋਲ੍ਹਿਆ ਗਿਆ ਸੀ, ਜਿਸ ਦੀ ਵਿਕਰੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਇਸ ਤੋਂ ਵੱਡਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ, 24 ਫਰਵਰੀ 2026 ਨੂੰ ਸਰਕਾਰੀ ਬਹੁਤਨੀਕੀ ਕਾਲਜ ਖੂਨੀਮਾਜਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ‘ਵਿੰਗਜ਼’ ਕੈਂਟੀਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਏ ਹਨ ਅਤੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਸਕੱਤਰ ਰੈਡ ਕਰਾਸ, ਕੰਪਿਊਟਰ ਅਧਿਆਪਕਾ ਸੰਧਿਆ, ਗੁਰਪ੍ਰੀਤ ਸਿੰਘ, ਪੰਕਜ ਸ਼ਰਮਾ, ਸੰਦੀਪ ਸਿੰਘ, ਅਰਵਿੰਦਰ ਸਿੰਘ ਅਤੇ ਰੈਡ ਕਰਾਸ ਦੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
 
 
 
 

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ