Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

April 22, 2026 09:21 PM
Rozana Sehaj times
ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਸਮਾਜਸੇਵੀ ਅਤੇ ਪੰਥਕ ਸ਼ਖਸ਼ੀਅਤਾਂ ਵਿੱਚ ਅਹਿਮ ਪਛਾਣ ਬਣਾਉਣ ਵਾਲੇ ਸਰਦਾਰ ਸਤਪਾਲ ਸਿੰਘ ਮੰਗਾ ਨੂੰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮਾਜਿਕ ਅਤੇ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਦੀ ਸੰਸਥਾਗਤ ਯੋਗਤਾ, ਸੇਵਾਭਾਵਨਾ ਅਤੇ ਸਮਾਜ ਲਈ ਵਡਮੁੱਲੇ ਯੋਗਦਾਨ ਦੀ ਪ੍ਰਤੀਕ ਹੈ।ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਰਦਾਰ ਸਤਪਾਲ ਸਿੰਘ ਮੰਗਾ ਸਦਰ ਬਾਜ਼ਾਰ ਵਪਾਰ ਸੰਘ ਦੇ ਚੇਅਰਮੈਨ, ਗੁਰੂ ਅੰਗਦ ਪਬਲਿਕ ਸਕੂਲ ਦੇ ਪ੍ਰਧਾਨ, ਸਿੱਖ ਵੈਲਫੇਅਰ ਸੋਸਾਇਟੀ ਅਸ਼ੋਕ ਵਿਹਾਰ ਦੀ ਪ੍ਰਮੁੱਖ ਸ਼ਖ਼ਸੀਅਤ ਅਤੇ ਗੁਰਦੁਆਰਾ ਸਿੰਘ ਸਭਾ ਦੇ ਸੈਕਟਰੀ ਵਜੋਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਰਾਹੀਂ ਸਮਾਜਿਕ, ਧਾਰਮਿਕ ਅਤੇ ਸ਼ਿਖਿਆਕ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਂਦੇ ਆ ਰਹੇ ਹਨ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਨੂੰ ਸਨਮਾਨਿਤ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਪੂਰਾ ਵਿਸ਼ਵਾਸ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪੰਥਕ ਮਸਲਿਆਂ ਨੂੰ ਦ੍ਰਿੜਤਾ ਨਾਲ ਉਠਾਉਣ ਵਿੱਚ ਮਹਤਵਪੂਰਨ ਯੋਗਦਾਨ ਪਾਉਣਗੇ। ਇਸਦੇ ਨਾਲ ਹੀ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਰਦਾਰ ਸਤਪਾਲ ਸਿੰਘ ਮੰਗਾ ਨੂੰ ਇੱਕ ਹੋਰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ ਕਮੇਟੀ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਜ਼ਿੰਮੇਵਾਰੀ ਕਮੇਟੀ ਦੇ ਆਰਥਿਕ ਅਤੇ ਪ੍ਰਬੰਧਕੀ ਕਾਰਜਾਂ ਵਿੱਚ ਉਨ੍ਹਾਂ ਦੀ ਸਮਰਪਿਤ ਭੂਮਿਕਾ ਨੂੰ ਹੋਰ ਮਜ਼ਬੂਤੀ ਦੇਵੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਉਹ ਜਿਸ ਤਰ੍ਹਾਂ ਸਮਾਜਿਕ ਅਤੇ ਧਾਰਮਿਕ ਖੇਤਰਾਂ ਵਿੱਚ ਲਗਾਤਾਰ  ਸੇਵਾ ਕਰਦੇ ਆ ਰਹੇ ਹਨ, ਉਸੇ ਜਜ਼ਬੇ ਨਾਲ ਪਾਰਟੀ ਅਤੇ ਪੰਥ ਦੀ ਸੇਵਾ ਵਿੱਚ ਵੀ ਅਗਵਾਈ ਭੂਮਿਕਾ ਨਿਭਾਉਣਗੇ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਦੀ ਤਰ੍ਹਾਂ ਪੰਥ ਦੀ ਮਜ਼ਬੂਤ ਆਵਾਜ਼ ਬਣ ਕੇ ਸਮਾਜ ਦੇ ਹਿੱਤਾਂ ਦੀ ਪ੍ਰਤੀਨਿਧਤਾ ਕਰਦੀ ਰਹੇਗੀ।
 
 
 
 

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ