Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

April 22, 2026 09:45 PM
Rozana Sehaj times

ਕੋਟਕਪੂਰਾ : ਜਿਲਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ।

ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ’ਤੇ ਪਾਬੰਦੀ :- ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ। ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ’ਤੇ ਪਾਬੰਦੀ ਲਾਈ ਗਈ।

ਚਾਇਨਾ ਡੋਰ ਵੇਚਣ ’ਤੇ ਪਾਬੰਦੀ :- ਜਿਲਾ ਮੈਜਿਸਟਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ। ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਾਈ ਹੈ।

ਹੁੱਕਾ ਬਾਰ ਪੀਣ ’ਤੇ ਪਾਬੰਦੀ :- ਜਿਲਾ ਮੈਜਿਸਟਰੇਟ ਫਰੀਦਕੋਟ ਨੇ ਇਕ ਹੋਰ  ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਾਈ ਹੈ। ਜਿਲੇ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਜਿਲਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਜ਼ਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਪੈਂਦੀਆਂ ਮਿਊਂਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ ’ਚ ਹੋਰਡਿੰਗ ਲਾਉਣ (ਸਰਕਾਰ ਦੇ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਬੋਰਡਾਂ ਨੂੰ ਛੱਡ ਕੇ) ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।

ਗੈਰ ਰਜਿਸਟਰਡ ਐਂਬੂਲੈਂਸਾਂ ’ਤੇ ਪਾਬੰਦੀ :- ਜਿਲਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਿਲਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ, ’ਤੇ ਪਾਬੰਦੀ ਲਾਈ ਹੈ। ਉਨਾਂ ਦੱਸਿਆ ਕਿ ਜਿਲਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐੰਬੂਲੈਂਸ ਰਜਿਸਟਡ ਵੀ ਨਹੀਂ ਹਨ। ਇਨਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਹਨਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ ਅਤੇ ਜੋ ਐਂਬੂਲੈਂਸਾਂ ਰਜਿਸਟਡ ਹਨ ਉਹਨਾਂ ਵਿੱਚ ਵੀ ਰੋਸ ਪਾਇਆ ਜਾਂਦਾ ਹੈ ਅਤੇ ਝਗੜਾ ਹੋਣ ਦੇ ਅਸਾਰ ਵੱਧ ਸਕਦੇ ਹਨ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 6 ਜੂਨ 2026 ਤੱਕ ਲਾਗੂ ਰਹੇਗੀ।

 
 

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ