Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

April 22, 2026 09:54 PM
Rozana Sehaj times

ਐਸ.ਏ.ਐੱਸ ਨਗਰ  : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਮੂਹਕ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਉੱਚ ਜੋਖਮ ਵਾਲੇ ਸਾਰੇ ਖੇਤਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾਣਗੀਆਂ l ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇl ਸ਼ਹਿਰੀ ਖੇਤਰਾਂ ਅਤੇ ਪ੍ਰਵਾਸੀ ਆਬਾਦੀ ਵਾਲੇ ਇਲਾਕਿਆਂ ਵਿੱਚ ਟੀਕਾਕਰਨ ਕਵਰੇਜ ਵਧਾਉਣ ਲਈ ਕੈਂਪ ਲਗਾਏ ਜਾਣਗੇ ਤਾਕਿ ਕੋਈ ਵੀ ਬੱਚਾ ਜਾਂ ਗਰਭਵਤੀ ਮਹਿਲਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਜਾਗਰੂਕਤਾ ਵਧਾਉਣ ਲਈ ਆਈ.ਈ.ਸੀ. ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਖਾਸ ਕਰਕੇ ਸ਼ਹਿਰੀ ਅਤੇ ਮਾਈਗ੍ਰੇਟਰੀ ਆਬਾਦੀ ਵਾਲੇ ਖੇਤਰਾਂ ਵਿੱਚ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ। ਸਿਵਲ ਸਰਜਨ ਵਲੋਂ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਾਰੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾਣ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।

Have something to say? Post your comment

 

More in Chandigarh

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ