Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

April 22, 2026 10:01 PM
Rozana Sehaj times

ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਵਾਰਡ ਨੰਬਰ 34 ਵਿਖੇ ਸਿਹਤ ਬੀਮਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਰਫ਼ ਵਾਰਡ ਦੇ ਨਹੀਂ ਬਲਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਨਿਵਾਸੀਆਂ ਨੇ ਸਿਹਤ ਬੀਮਾ ਕਾਰਡ ਬਣਵਾਏ।

ਇਸ ਮੌਕੇ  ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਜ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਲੋਕ-ਹਿਤੈਸ਼ੀ ਯੋਜਨਾਵਾਂ ਵਿੱਚੋਂ ਇੱਕ ਹੈ, ਜਿਸ ਦਾ ਉਦੇਸ਼ ਹਰ ਯੋਗ ਪਰਿਵਾਰ ਨੂੰ ਸਿਹਤ ਸੁਰੱਖਿਆ ਕਵਰੇਜ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕੈਸ਼ਲੈਸ਼ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਵੱਡੀ ਰਾਹਤ ਮਿਲ ਰਹੀ ਹੈ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ 40 ਲੱਖ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਇਸ ਲਈ ਵੱਖ-ਵੱਖ ਪੱਧਰਾਂ ‘ਤੇ ਲਗਾਤਾਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਤੇਜਿੰਦਰ ਮਹਿਤਾ ਨੇ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਸਿਹਤ ਸੁਰੱਖਿਆ ਦੀ ਇੱਕ ਮਜ਼ਬੂਤ ਗਾਰੰਟੀ ਬਣ ਰਹੀ ਹੈ। ਕੈਂਪਾਂ ਰਾਹੀਂ ਲੋਕਾਂ ਨੂੰ ਸਿੱਧੇ ਤੌਰ ‘ਤੇ ਜੋੜ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸਦਾ ਲਾਭ ਲੈ ਸਕਣ।

ਉਨ੍ਹਾਂ ਮੀਡੀਆ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਦੀ ਕਵਰੇਜ ਨਾਲ ਲੋਕਾਂ ਵਿੱਚ ਜਾਗਰੂਕਤਾ ਵਧਦੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਕੀਕਤ ਵਿੱਚ ਜਨਤਾ ਤੱਕ ਪਹੁੰਚਦਾ ਹੈ।

ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਬੀਮਾ ਕਾਰਡ ਬਣਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਬੰਸਲ, ਮਹਿਲਾ ਵਿੰਗ ਦੀ ਵਾਰਡ ਪ੍ਰਧਾਨ ਮਮਤਾ ਢੰਡ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ, ਸੀਨੀਅਰ ਆਗੂ ਗੁਲਜ਼ਾਰ ਪਟਿਆਲਵੀ, ਬਿਕਰਮ ਔਲਖ, ਯੂਥ ਹਲਕਾ ਇੰਚਾਰਜ ਸਨੌਰ ਰੁਪਿੰਦਰ ਸਿੰਘ, ਸੰਜੈ ਕਪੂਰ, ਨਿਸਾਰ ਅਹਿਮਦ, ਯੂਥ ਆਗੂ ਸੁਰਿੰਦਰ ਨਿੱਕੂ, ਲਵਪ੍ਰੀਤ ਸਿੰਘ ਕਾਹਲੋਂ, ਸੁਰਿੰਦਰ ਅੱਤਰੀ, ਅਮਰੀਕ ਸਿੰਘ, ਗੁਰਨਾਮ ਸਿੰਘ ਫੌਜੀ, ਦਵਿੰਦਰ ਸਿੰਘ ਧੀਮਾਨ, ਆਰਐਸਐਸ ਮੈਂਬਰ ਅਮਰਜੀਤ ਸਿੰਘ, ਯੁਵਾ ਭਾਜਪਾ ਨੇਤਾ ਚਿਰਾਗ ਸਿੰਗਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Have something to say? Post your comment

 

More in Malwa

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ