Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਤਿਊੜ ਵਿਖੇ 18 ਲੱਖ 45 ਹਜ਼ਾਰ ਰੁਪਏ ਦੀ ਲਾਗਤ ਨਾਲ਼ ਆਧੁਨਿਕ ਬਾਇਓ ਲੈਬ ਅਤੇ ਨਵੇਂ ਕਮਰੇ ਦਾ ਉਦਘਾਟਨ

April 23, 2026 05:50 PM
Rozana Sehaj times

ਖਰੜ : ਪੰਜਾਬ ਸਰਕਾਰ ਵੱਲੋਂ ‘ਬਦਲਦਾ ਪੰਜਾਬ’ ਮੁਹਿੰਮ ਅਧੀਨ  ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿਊੜ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਡਾ. ਆਹਲੂਵਾਲੀਆ ਵੱਲੋਂ ਸਕੂਲ ਵਿੱਚ ਨਵੀਂ ਉਸਾਰੀ ਕੀਤੀ ਗਈ ਆਧੁਨਿਕ ਬਾਇਓ ਲੈਬ ਦਾ ਉਦਘਾਟਨ ਕੀਤਾ ਗਿਆ, ਜਿਸਦੀ ਕੁੱਲ ਲਾਗਤ ਲੱਗਭੱਗ 10 ਲੱਖ 97 ਹਜ਼ਾਰ ਰੁਪਏ ਹੈ। ਇਸ ਤੋਂ ਇਲਾਵਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਤਿਊੜ ਵਿਖੇ ਲਗਭਗ 7 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਦੇ ਸਕੂਲ ਵਿੱਚ ਸਥਾਪਿਤ ਬੁੱਤ ਤੇ ਫੁੱਲ ਅਰਪਣ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦਾ ਮਾਹੌਲ ਮਿਲੇਗਾ। ਸੰਨੀ ਸਿੰਘ ਆਹਲੂਵਾਲੀਆ ਵੱਲੋਂ ਬੱਚਿਆਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟ ਮਾਡਲ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਪੜ੍ਹਾਈ ਦੌਰਾਨ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਤਰੀਕਿਆਂ ਨੂੰ ਅਪਣਾਉਣ। ਇਸ ਮੌਕੇ ਉਨ੍ਹਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ, ਵਿਚਾਰ ਸੁਣੇ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਮਿਹਨਤ ਕਰਕੇ ਅੱਗੇ ਵਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।


ਇਸ ਮੌਕੇ ਸਮਾਗਮ ਵਿੱਚ ਹਰਭੁਪਿੰਦਰ ਕੌਰ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ, ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਦੇ ਪਰਿਵਾਰਿਕ ਮੈਂਬਰ, ਸੋਨੂੰ ਰਾਣਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ,  ਸਰਪੰਚ ਸਤੀਸ਼ ਰਾਣਾ, ਐੱਸ.ਐੱਮ.ਸੀ ਮੈਂਬਰ ਸੁਖਜਿੰਦਰ ਸਿੰਘ ,  ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਵਸਨੀਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

 

 

Have something to say? Post your comment

 

More in Chandigarh

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ-

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ