Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

April 23, 2026 06:09 PM
Rozana Sehaj times
ਅਜਨਾਲਾ :  ਅਜਨਾਲਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਧਾਰਾ 307 ਦੇ ਮਾਮਲੇ ਵਿੱਚ ਅੱਜ ਅਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਪੇਸ਼ੀ ਹਾਈਕੋਰਟ ਦੇ ਹੁਕਮਾਂ ਅਨੁਸਾਰ ਕੀਤੀ ਗਈ। ਇਸ ਮੌਕੇ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਨਵੈਸਟੀਗੇਸ਼ਨ ਵਿੱਚ ਸ਼ਾਮਲ ਹੋਣ ਦੀ ਕਾਰਵਾਈ ਵੀ ਵੀਸੀ ਰਾਹੀਂ ਹੀ ਕੀਤੀ ਗਈ। ਉਨ੍ਹਾਂ ਮੁਤਾਬਕ ਪ੍ਰੋਸੀਕਿਊਸ਼ਨ ਵੱਲੋਂ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ, ਜਿਸ ਲਈ ਹਥਿਆਰਾਂ ਦੀ ਬਰਾਮਦਗੀ, ਗੱਡੀਆਂ ਦੀ ਰਿਕਵਰੀ ਅਤੇ ਮੋਬਾਈਲ ਫੋਨਾਂ ਦੀ ਜਾਂਚ ਨੂੰ ਆਧਾਰ ਬਣਾਇਆ ਗਿਆ। ਹਾਲਾਂਕਿ ਬਚਾਅ ਪੱਖ ਵੱਲੋਂ ਇਸ ਮੰਗ ਦਾ ਤਿੱਖਾ ਵਿਰੋਧ ਕੀਤਾ ਗਿਆ। ਐਡਵੋਕੇਟ ਸੰਧੂ ਨੇ ਕਿਹਾ ਕਿ ਇਹ ਸਾਰੇ ਆਧਾਰ ਬਿਲਕੁਲ ਬੇਬੁਨਿਆਦ ਹਨ ਅਤੇ ਮਾਮਲੇ ਨੂੰ ਬਿਨਾਂ ਕਾਰਨ ਲੰਮਾ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਨੂੰ ਤਿੰਨ ਤੋਂ ਚਾਰ ਸਾਲ ਹੋ ਚੁੱਕੇ ਹਨ ਅਤੇ ਜਿਹੜੀਆਂ ਵੀ ਗੱਡੀਆਂ ਜਾਂ ਹੋਰ ਸਬੂਤ ਸਨ, ਉਹ ਪਹਿਲਾਂ ਹੀ ਪੁਲਿਸ ਵੱਲੋਂ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਹੁਣ ਅਚਾਨਕ ਨਵੀਂ ਰਿਕਵਰੀ ਦੀ ਗੱਲ ਕਿਉਂ ਕੀਤੀ ਜਾ ਰਹੀ ਹੈ। ਹਥਿਆਰਾਂ ਸਬੰਧੀ ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਗੋਲੀਬਾਰੀ ਜਾਂ ਜ਼ਖ਼ਮੀ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ, ਜਿਸ ਨਾਲ ਇਹ ਦਲੀਲ ਕਮਜ਼ੋਰ ਪੈਂਦੀ ਹੈ। ਪਾਲਕੀ ਸਾਹਿਬ ਨਾਲ ਸੰਬੰਧਤ ਗੱਡੀ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਪੁਲਿਸ ਦੇ ਤਰਕ ਆਪਸ ਵਿੱਚ ਵਿਰੋਧੀ ਹਨ। ਇੱਕ ਪਾਸੇ ਕਈ ਗੱਡੀਆਂ ਦੀ ਬਰਾਮਦਗੀ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਇੱਕ ਖਾਸ ਗੱਡੀ ‘ਤੇ ਹੀ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਬਾਰੇ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ। ਅਦਾਲਤ ਵਿੱਚ ਦੋਵੇਂ ਪੱਖਾਂ ਵੱਲੋਂ ਤਿੱਖੀ ਬਹਿਸ ਹੋਈ। ਬਚਾਅ ਪੱਖ ਨੇ ਦਲੀਲ ਦਿੱਤੀ ਕਿ ਕੇਸ ਨੂੰ ਜਾਣਬੁੱਝ ਕੇ ਲੰਮਾ ਖਿੱਚਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਅਗਲੀ ਸੁਣਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
 
 
 
 

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ