ਮੋਰਿੰਡਾ : ਬਾਬਾ ਜ਼ੋਰਾਵਰ ਸਿੰਘ, ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਵਿੱਚ ਮਹਿੰਦੀ ਈਕੋ ਕਲੱਬ ਦੇ ਪ੍ਰੋਗਰਾਮ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪ੍ਰੋ. ਜਸਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਾਲਜ ਦੇ ਆਰਟਸ ਵਿਭਾਗ, ਕਾਮਰਸ ਵਿਭਾਗ ਅਤੇ ਕੰਪਿਊਟਰ ਵਿਭਾਗ ਦੀਆਂ ਵਿਦਿਆਰਥਣਾਂ ਵਿਚਕਾਰ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਕੁਇਜ਼ ਮੁਕਾਬਲੇ ਵਿੱਚ ਕਾਮਰਸ ਵਿਭਾਗ ਦੀ ਟੀਮ ਜੇਤੂ ਰਹੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੁਆਰਾ ਕਾਲਜ ਦੇ ਮੈਦਾਨ ਵਿੱਚ ਅੰਬ ਦਾ ਬੂਟਾ ਲਗਾ ਕੇ ‘ਬੂਟੇ ਲਗਾਓ ਧਰਤ ਬਚਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਕਾਲਜ ਦੇ ਈਕੋ ਕਲੱਬ ਵਲੋਂ ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਸਕੂਲਾਂ, ਹਸਪਤਾਲਾਂ, ਰੇਲਵੇ ਸਟੇਸ਼ਨ ਆਦਿ ’ਤੇ 200 ਬੂਟਾ ਲਗਾਉਣ ਦਾ ਟੀਚਾ ਮਿੱਥਿਆ ਗਿਆ। ਉਪਰੰਤ ਧਰਤੀ ਦਿਵਸ ਦੇ ਇਸ ਵਾਰ ਦੇ ਥੀਮ ‘ਅਵਰ ਪਲਾਂਟ ਅਵਰ ਪਾਵਰ’ ਵਿਸ਼ੇ ਉੱਪਰ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਆਪਣੇ ਗ੍ਰਹਿ ਨੂੰ ਸਾਫ-ਸੁਥਰਾ, ਹਰਿਆ ਭਰਿਆ, ਜੀਵ ਜੰਤੂ ਬਨਸਪਤੀ ਦੀ ਸਾਂਭ ਸੰਭਾਲ ਲਈ ਉਤਸ਼ਾਹਿਤ ਕੀਤਾ ਗਿਆ।
ਕੈਪਸ਼ਨ- ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਉਣ ਮੌਕੇ ਬੂਟਾ ਲਗਾਉਂਦੇ ਹੋਏ ਕਾਲਜ ਪ੍ਰਿੰਸੀਪਲ।