Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

April 23, 2026 07:01 PM
Rozana Sehaj times
ਕੋਟਕਪੂਰਾ : ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਪਰਮਜੀਤ ਸਿੰਘ ਪੰਮਾ  ਰਾਮ ਸਿੰਘ ਪ੍ਰਧਾਨ, ਰਾਜਦੇਵ ਸਿੰਘ, ਸਰਦੂਲ ਸਿੰਘ ਡੀਸੀ ਦਫਤਰ, ਸੁਖਵਿੰਦਰ ਸਿੰਘ ਪ੍ਰਧਾਨ ਬਾਬਾ ਫਰੀਦ ਯੂਨੀਵਰਸਿਟੀ ਸਕਿਉਰਟੀ ਗਾਰਡ ਯੂਨੀਅਨ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਵੀਰ ਸਿੰਘ ਕਮੇਆਣਾ ਅਤੇ ਪਾਵਰ ਕਾਮ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਕਾਰਪਰੇਟ ਘਰਾਣਿਆਂ ਦੇ ਦਬਾਅ ਹੇਠ ਲਗਾਤਾਰ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਫੈਸਲਾ ਕੀਤਾ ਗਿਆ ਕਿ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਲਈ ਸਵੇਰੇ ਸਰਕਾਰੀ ਬ੍ਰਜਿੰਦਰਾ ਕਾਲਜ ਫਰੀਦਕੋਟ, ਗੁਰੂ ਗੋਬਿੰਵਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ, ਨਹਿਰੀ ਕਲੋਨੀ, ਡਿਪਟੀ ਕਮਿਸ਼ਨਰ ਦਫ਼ਤਰ, ਬੱਸ ਸਟੈਂਡ, ਬਿਜਲੀ ਬੋਰਡ ਦਫਤਰ ਸਾਹਮਣੇ ਅਤੇ ਸ਼ਹੀਦ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਕਿਰਤ ਦੀ ਲਹਿਰ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ ਜਾਣਗੇ ਅਤੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ। ਇਸ ਉਪਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਸਵੇਰੇ 11 ਵਜੇ ਬੱਸ ਸਟੈਂਡ ਫਰੀਦਕੋਟ ਵਿਖੇ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਰਾਮ ਸਿੰਘ, ਪਰਮਜੀਤ ਸਿੰਘ, ਜਗਦੀਸ਼ ਸਿੰਘ, ਚਮਕੌਰ ਸਿੰਘ, ਰਾਮ ਕਿਸ਼ੋਰ, ਸਿਮਰਨਜੀਤ ਕੌਰ, ਸੁਖਜੀਤ ਕੌਰ, ਸਿਮਰਨਪ੍ਰੀਤ ਕੋਰ ਅਤੇ ਖੇਤ ਮਜ਼ਦੂਰ ਆਗੂ ਮੁਖਤਿਆਰ ਸਿੰਘ ਭਾਣਾ ਆਦਿ ਵੀ ਹਾਜ਼ਰ ਸਨ।
 
 

Have something to say? Post your comment

 

More in Malwa

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀਆਂ ਭਾਵਨਾਵਾਂ ਅਤੇ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਹੈ ਲੋੜ:ਡਾ. ਜਗਦੀਪ ਸਿੰਘ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪਸਾਰ ਲਈ ਇੱਕ ਹੋਰ ਪਹਿਲਕਦਮੀ

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ