Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

April 23, 2026 07:14 PM
Rozana Sehaj times
ਕੋਟਕਪੂਰਾ : ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੁਚਾਰੂ ਅਤੇ ਨਿਰਵਿਘਨ ਪਾਣੀ ਸਪਲਾਈ ਮੁਹੱਈਆ ਕਰਵਾਉਣ ਲਈ ਪਹਿਲੇ ਪੜਾਅ ਵਿੱਚ 14.06 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸੰਬੰਧੀ ਮਹੱਤਵਪੂਰਨ ਪ੍ਰੋਜੈਕਟ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਸ ਦੇ ਟੈਂਡਰ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੰਜੇ ਨਗਰ ਵਾਟਰ ਵਰਕਸ ਵਿਖੇ 246 ਲੱਖ ਲੀਟਰ ਸਮਰੱਥਾ ਵਾਲਾ ਨਵਾਂ ਕਲੀਅਰ ਵਾਟਰ ਟੈਂਕ ਤਿਆਰ ਕੀਤਾ ਜਾਵੇਗਾ, ਜਿਸ ਨਾਲ ਪਾਣੀ ਸਟੋਰ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਸ਼ਹਿਰ ਨੂੰ ਲਗਾਤਾਰ ਪਾਣੀ ਦੀ ਸਪਲਾਈ ਯਕੀਨੀ ਬਣੇਗੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਸ਼ਹਿਰ ਵਿੱਚ 22.20 ਕਿਲੋਮੀਟਰ ਲੰਬਾਈ ਦੀਆਂ ਨਵੀਆਂ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ ਹਰ ਗਲੀ ਅਤੇ ਮਹੁੱਲੇ ਤੱਕ ਪਾਣੀ ਦੀ ਪਹੁੰਚ ਯਕੀਨੀ ਬਣੇਗੀ। ਇਸ ਤੋਂ ਇਲਾਵਾ ਪੁਰਾਣੀ ਕੈਂਟ ਰੋਡ, ਜੀ.ਟੀ.ਬੀ. ਨਗਰ, ਫ਼ਿਰੋਜ਼ਪੁਰ ਰੋਡ ਅਤੇ ਮੇਨ ਬਾਜ਼ਾਰ ਦੀਆਂ ਮੇਨ ਪਾਈਪ ਲਾਈਨਾਂ ਨੂੰ ਵੱਡਾ ਕਰਕੇ ਬਦਲਿਆ ਜਾਵੇਗਾ ਤਾਂ ਜੋ ਲੱਗਦੇ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਸੁਧਰੇ। ਉਨ੍ਹਾਂ ਹੋਰ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਕਰੀਬ 2000 ਘਰਾਂ ਨੂੰ ਨਵੇਂ ਵਾਟਰ ਕੁਨੈਕਸ਼ਨ ਦਿੱਤੇ ਜਾਣਗੇ। ਨਾਲ ਹੀ ਬਾਜੀਗਰ ਬਸਤੀ ਅਤੇ ਸੰਜੇ ਨਗਰ ਵਾਟਰ ਵਰਕਸ ਦੀਆਂ ਕੰਪਾਊਂਡ ਵਾਲਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਸੰਜੇ ਨਗਰ ਵਾਟਰ ਵਰਕਸ ਦੀ ਰਿਪੇਅਰ ਵੀ ਕਰਵਾਈ ਜਾਵੇਗੀ। ਬੀ.ਐਸ.ਐਫ. ਕੈਂਪਸ ਵਿੱਚੋਂ ਲੰਘ ਰਹੀ ਇੰਨਲੈਟ ਚੈਨਲ ਪਾਈਪ ਨੂੰ ਵੀ ਬਦਲਿਆ ਜਾਵੇਗਾ ਤਾਂ ਜੋ ਪਾਣੀ ਸਪਲਾਈ ਪ੍ਰਣਾਲੀ ਹੋਰ ਮਜ਼ਬੂਤ ਬਣੇ। ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ ਲਗਭਗ 8 ਕਰੋੜ ਰੁਪਏ ਦੇ ਹੋਰ ਪ੍ਰੋਜੈਕਟ ਉੱਤੇ ਵੀ ਕੰਮ ਜਾਰੀ ਹੈ, ਜਿਸ ਤਹਿਤ ਟੀਚਰ ਕਲੋਨੀ ਨੇੜੇ ਨਹਿਰਾਂ ਦੇ ਕੋਲ ਨਵੇਂ ਵੱਡੇ ਵਾਟਰ ਵਰਕਸ ਦੀ ਉਸਾਰੀ ਦੀ ਯੋਜਨਾ ਹੈ। ਇਸ ਲਈ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਪ੍ਰੋਜੈਕਟ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਹਰ ਘਰ ਤੱਕ ਬਿਹਤਰ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।
 
 
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼