Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

April 23, 2026 07:38 PM
Rozana Sehaj times
ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਨਿਰਧਾਰਿਤ ਸਮੇਂ ਅੰਦਰ ਹੀ ਨਹੀਂ, ਸਗੋਂ ਉਸ ਤੋਂ ਪਹਿਲਾਂ ਪੂਰੇ ਕਰਕੇ ਵਿਖਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਦੇ ਲਗਭਗ 16 ਕਿਲੋਮੀਟਰ ਲੰਬੇ ਰਜਬਾਹੇ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ 12.56 ਕਰੋੜ ਰੁਪਏ ਦੇ ਲਾਗਤ ਨਾਲ ਕੇਵਲ 52 ਦਿਨਾਂ ਵਿੱਚ ਮੁਕੰਮਲ ਕਰਕੇ ਇਸ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇੱਕ ਵਿਕਾਸ ਕੰਮ ਨਹੀਂ, ਸਗੋਂ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿੰਚਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇਸ ਤੋਂ ਇਲਾਵਾ ਵੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ, ਜਿਸ ਨਾਲ ਸ਼ਹਿਰ ਅਤੇ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਸਭ ਲੋਕਾਂ ਦੇ ਪਿਆਰ, ਭਰੋਸੇ ਅਤੇ ਅਸੀਸਾਂ ਦਾ ਨਤੀਜਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਦੀ ਰਫ਼ਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਹਰ ਵਾਅਦੇ ਨੂੰ ਪੂਰਾ ਕਰਨਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਜਸਵਿੰਦਰ ਸਿੰਘ ਸਰਪੰਚ ਲਾਲੇਆਣਾ, ਸਰਪੰਚ ਨਾਨਕਸਰ ਸੁਖਮੰਦਰ ਸਿੰਘ ਚਾਹਲ, ਲਖਵੀਰ ਸਿੰਘ ਸਰਪੰਚ ਢਾਬ ਗੁਰੂ ਕੀ, ਸਰਪੰਚ ਬਾਹਮਣਵਾ ਗੁਰਮੇਲ ਸਿੰਘ, ਬਸੰਤ ਸਿੰਘ ਮਾਨ, ਬਲਜਿੰਦਰ ਮਾਨ, ਬੇਅੰਤ ਸਿੰਘ ਢਾਬ, ਸ਼ਮਸ਼ੇਰ ਸਿੰਘ ਨਾਨਕਸਰ, ਗੁਰਸੇਵਕ ਸਿੰਘ ਨਾਨਕਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀਆਂ ਭਾਵਨਾਵਾਂ ਅਤੇ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਹੈ ਲੋੜ:ਡਾ. ਜਗਦੀਪ ਸਿੰਘ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪਸਾਰ ਲਈ ਇੱਕ ਹੋਰ ਪਹਿਲਕਦਮੀ

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ