Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

April 23, 2026 08:18 PM
Rozana Sehaj times

ਚੰਡੀਗੜ੍ਹ : ਪੰਜਾਬ ਵਿੱਚ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ  ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ)  ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ। ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ਦਰਸਾਉਂਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148% ਦਾ ਵਾਧਾ ਹੋਇਆ ਹੈ—2022 ਤੋਂ ਹੁਣ ਤੱਕ 5,979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਦਕਿ 2017–21 ਵਿੱਚ ਇਹ ਮਾਤਰਾ 2,412 ਕਿਲੋਗ੍ਰਾਮ ਸੀ। ਅਫੀਮ ਦੀ ਜ਼ਬਤੀ ਵਿੱਚ ਵੀ 43% ਤੋਂ ਵੱਧ ਵਾਧਾ ਹੋ ਕੇ 3,583 ਕਿਲੋਗ੍ਰਾਮ ਹੋਇਆ ਹੈ, ਜੋ ਜ਼ਮੀਨੀ ਪੱਧਰ ‘ਤੇ ਕਾਰਵਾਈ ਦੇ ਤੇਜ਼ ਹੋਣ ਨੂੰ ਦਰਸਾਉਂਦਾ ਹੈ। ਸਿੰਥੈਟਿਕ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਖਾਸ ਤੌਰ ‘ਤੇ ਵੱਡਾ ਉਛਾਲ ਦੇਖਿਆ ਗਿਆ ਹੈ। ਆਈਸ (ਕ੍ਰਿਸਟਲ ਮੈਥਐਮਫੈਟਾਮਾਈਨ) ਦੀ ਜ਼ਬਤੀ 17 ਕਿਲੋਗ੍ਰਾਮ ਤੋਂ ਵੱਧ ਕੇ 93 ਕਿਲੋਗ੍ਰਾਮ ਹੋ ਗਈ ਹੈ, ਜੋ ਕਿ 447% ਦਾ ਵਾਧਾ ਹੈ। ਕੋਕੇਨ ਦੀ ਜ਼ਬਤੀ 6,064 ਕਿਲੋਗ੍ਰਾਮ ਰਹੀ, ਜੋ ਕਿ ਪਹਿਲਾਂ ਦਰਜ 6,852 ਕਿਲੋਗ੍ਰਾਮ ਦੇ ਲਗਭਗ ਬਰਾਬਰ ਹੈI ਇਸ ਮੁਹਿੰਮ ਦੀ ਪਕੜ ਹੁਣ ਦਵਾਈਆਂ ਦੇ ਗਲਤ ਇਸਤੇਮਾਲ ਤੱਕ ਵੀ ਪਹੁੰਚ ਗਈ ਹੈ। 2022–26 ਦੇ ਦੌਰਾਨ 8.7 ਕਰੋੜ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ, ਜੋ ਨੌਜਵਾਨਾਂ ਵਿੱਚ ਫੈਲ ਰਹੀ ਲਤ ਨੂੰ ਰੋਕਣ ਲਈ ਸਪਲਾਈ ਚੇਨਾਂ ‘ਤੇ ਵੱਡਾ ਵਾਰ ਦਰਸਾਉਂਦਾ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਰਵਾਈ ਨਿਆਂ ਪ੍ਰਣਾਲੀ ਵਿੱਚ ਵੀ ਨਤੀਜੇ ਦੇ ਰਹੀ ਹੈ। ਦੋਸ਼ੀਆਂ ਲਈ ਸਜ਼ਾ ਦਰ 89% ਤੱਕ ਪਹੁੰਚ ਗਈ ਹੈ, ਜੋ ਮਜ਼ਬੂਤ ਜਾਂਚ, ਸੁਚੱਜਤਾ ਨਾਲ ਸਬੂਤ ਜੁਟਾਉਣ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ। ਡੀ.ਜੀ.ਪੀ. ਪੰਜਾਬ  ਗੌਰਵ ਯਾਦਵ  ਨੇ ਕਿਹਾ, “ਇਹ ਸਿਰਫ਼ ਕਾਰਵਾਈ ਵਿੱਚ ਵਾਧਾ ਨਹੀਂ, ਸਗੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੇ ਢੰਗ ਵਿੱਚ ਇਕ ਬੁਨਿਆਦੀ ਬਦਲਾਅ ਹੈ। ਕੇਸਾਂ ਅਤੇ ਜ਼ਬਤੀਆਂ ਵਿੱਚ ਵਾਧਾ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਦਰਸਾਉਂਦਾ ਹੈ, ਜਦਕਿ  ਵਧਦੀ ਸਜ਼ਾ ਦਰ ਦਿਖਾਉਂਦੀ ਹੈ ਕਿ ਕੇਸ ਸਿੱਟਾ ਪੂਰਨ ਪੜਾਅ ਤੱਕ ਲਿਜਾਏ ਜਾ ਰਹੇ ਹਨ। ਸਪਲਾਇਰ ਤੋਂ ਲੈ ਕੇ ਡਿਸਟ੍ਰੀਬਿਊਟਰ ਤੱਕ ਪੂਰੀ ਲੜੀ ‘ਤੇ ਲਗਾਤਾਰ ਦਬਾਅ ਬਣਾਇਆ ਗਿਆ ਹੈ।” ਡੀ ਜੀ ਪੀ ਨੇ ਦੱਸਿਆ ਕਿ ਇਸ ਕਾਰਵਾਈ ਦੀ ਵਿਆਪਕਤਾ ਅਤੇ ਲਗਾਤਾਰਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਰਣਨੀਤਿਕ ਸਮਝ  ਦਾ ਨਤੀਜਾ ਹੈ, ਜਿਸ ਦੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਭਰ ਵਿੱਚ ਸਰਗਰਮ  ਕਾਰਵਾਈ ਅਹਿਮ ਹਿੱਸਾ ਬਣ ਚੁੱਕੀ ਹੈ। ਹਾਲਾਂਕਿ ਜ਼ਬਤੀਆਂ ਵਿੱਚ ਵਾਧਾ ਜ਼ਮੀਨੀ ਕਾਰਵਾਈ ਵਿਚ ਤੇਜੀ ਨੂੰ ਦਰਸਾਉਂਦਾ ਹੈ, ਪਰ ਮਾਨ ਸਰਕਾਰ ਨੇ ਦੁਹਰਾਇਆ ਹੈ ਕਿ ਮੁੱਖ ਟੀਚਾ ਨਸ਼ਾ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਉਪਲਬਧਤਾ ਨੂੰ  ਘਟਾਉਣਾ ਹੈ, ਤਾਂ ਜੋ ਇਹ ਕਾਰਵਾਈ ਸਥਾਈ ਪ੍ਰਭਾਵ ਵਿੱਚ ਬਦਲੇ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼