Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

April 23, 2026 08:23 PM
Rozana Sehaj times

ਅੰਮ੍ਰਿਤਸਰ : ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਹੋਇਆ ਸੀ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ। ਇਸ ਸਬੰਧੀ ਦੇ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 (6, 7(iii) ਅਤੇ 8) ਤਹਿਤ ਐਫਆਈਆਰ ਨੰ. 105 ਮਿਤੀ 15-04-2026 ਨੂੰ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼